ਗਾਇਕ ਜਸਬੀਰ ਜੱਸੀ ਪਹੁੰਚੇ ਆਪਣੇ ਨਾਨਕੇ ਪਿੰਡ, ਮਾਮੀ ਦੇ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
ਗਾਇਕ ਜਸਬੀਰ ਜੱਸੀ ਪਹੁੰਚੇ ਆਪਣੇ ਨਾਨਕੇ ਪਿੰਡ, ਮਾਮੀ ਦੇ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
ਪੰਜਾਬੀ ਮਿਊਜ਼ਿਕ ਜਗਤ ਤੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਜੋ ਕਿ ਸ਼ੋਸਲ ਮੀਡੀਆ ਉੱਤੇ ਕਾਫੀ ਸਰਗਰਮ ਨੇ । ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਨੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਨੇ ਤੇ ਉਹ ਅਕਸਰ ਕੁਝ ਨਾ ਕੁਝ ਨਵਾਂ ਸਾਂਝਾ ਕਰਦੇ ਰਹਿੰਦੇ ਨੇ।
Image Source: Instagram
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਪਤਨੀ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਦਰਸ਼ਕਾਂ ਨੂੰ ਦਿੱਤਾ ਖ਼ਾਸ ਸੁਨੇਹਾ

ਉਨ੍ਹਾਂ ਨੇ ਆਪਣੀ ਬਜ਼ੁਰਗ ਮਾਮੀ ਦੇ ਨਾਲ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀਆਂ ਨੇ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਬਹੁਤ ਦਿਨਾਂ ਬਾਅਦ ਮਾਮੀ ਨੂੰ ਮਿਲਿਆ..ਬਿਨਾਂ ਉਮੀਦਾਂ ਵਾਲਾ ਪਿਆਰ !!!!’ । ਇਸ ਪੋਸਟ ਉੱਤੇ ਕਲਾਕਾਰ ਤੇ ਫੈਨਜ਼ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
Image Source: Instagram
ਜਸਬੀਰ ਜੱਸੀ ਅਕਸਰ ਹੀ ਪੰਜਾਬੀ ਤੇ ਪੰਜਾਬੀਅਤ ਨਾਲ ਜੁੜੀਆਂ ਪੋਸਟਾਂ ਪਾਉਂਦੇ ਰਹਿੰਦੇ ਨੇ। ਉਹ ਸੋਸ਼ਲ ਮੀਡੀਆ ਉੱਤੇ ਕਿਸਾਨਾਂ ਦੇ ਹੱਕਾਂ ਦੇ ਲਈ ਵੀ ਪੋਸਟਾਂ ਪਾਉਂਦੇ ਰਹਿੰਦੇ ਨੇ। ਉਹ ਦਿੱਲੀ ਕਿਸਾਨੀ ਅੰਦੋਲਨ ‘ਚ ਵੀ ਸ਼ਾਮਿਲ ਹੋਏ ਸੀ। ਜੇ ਗੱਲ ਕਰੀਏ ਜਸਬੀਰ ਜੱਸੀ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ਭਾਵੇਂ ਉਹ ਲੋਕ ਗੀਤ ਹੋਣ, ਧਾਰਮਿਕ ਹੋਣ ਜਾਂ ਫਿਰ ਪੌਪ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਗੀਤ ਗਾ ਚੁੱਕੇ ਨੇ। ਸੋਸ਼ਲ ਮੀਡੀਆ ਉੱਤੇ ਜਸਬੀਰ ਜੱਸੀ ਦੀ ਚੰਗੀ ਫੈਨ ਫਾਲਵਿੰਗ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
