ਗਾਇਕ ਜਸਬੀਰ ਜੱਸੀ ਨੇ ਗਾਇਆ ਸ਼ਿਵ ਕੁਮਾਰ ਬਟਾਲਵੀ ਦਾ ਗੀਤ, ਵੀਡੀਓ ਕੀਤਾ ਸਾਂਝਾ

Written by  Shaminder   |  May 14th 2020 01:20 PM  |  Updated: May 14th 2020 01:20 PM

ਗਾਇਕ ਜਸਬੀਰ ਜੱਸੀ ਨੇ ਗਾਇਆ ਸ਼ਿਵ ਕੁਮਾਰ ਬਟਾਲਵੀ ਦਾ ਗੀਤ, ਵੀਡੀਓ ਕੀਤਾ ਸਾਂਝਾ

ਗਾਇਕ ਜਸਬੀਰ ਜੱਸੀ ਨੇ ਮਰਹੂਮ ਸ਼ਿਵ ਕੁਮਾਰ ਬਟਾਲਵੀ ਦਾ ਗੀਤ ‘ਮੈਨੂੰ ਤੇਰਾ ਸ਼ਬਾਬ ਲੈ ਬੈਠਾ ਰੰਗ ਗੋਰਾ ਗੁਲਾਬ ਲੈ ਬੈਠਾ’ ਗਾ ਰਹੇ ਨੇ । ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ । ਸ਼ਿਵ ਕੁਮਾਰ ਬਟਾਲਵੀ ਦੀ ਲੇਖਣੀ ਦਾ ਹਰ ਕੋਈ ਕਾਇਲ ਹੈ । ਉਨ੍ਹਾਂ ਦੀ ਲੇਖਣੀ ‘ਚ ਏਨਾਂ ਦਰਦ ਸਮਾਇਆ ਹੋਇਆ ਹੈ ਕਿ ਇਸੇ ਕਰਕੇ ਉਨ੍ਹਾਂ ਨੂੰ ਬਿਰਹਾ ਦੇ ਸੁਲਤਾਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ।

https://www.instagram.com/p/CAIVjEFDHvT/

ਸ਼ਿਵ ਕੁਮਾਰ ਦੇ ਲਿਖੇ ਇਸ ਗੀਤ ਨੂੰ ਜਸਬੀਰ ਜੱਸੀ ਨੇ ਆਪਣੀ ਸੁਰੀਲੀ ਆਵਾਜ਼ ‘ਚ ਗਾ ਕੇ ਚਾਰ ਚੰਨ ਲਾ ਦਿੱਤੇ ਹਨ । ਜਸਬੀਰ ਜੱਸੀ ਦੀ ਗੱਲ ਕੀਤੀ ਜਾਵੇ ਤਾਂ ਉਹ ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ ।

https://www.instagram.com/p/CAHZDvFjQVu/

ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ‘ਦਿਲ ਲੈ ਗਈ ਕੁੜੀ ਗੁਜਰਾਤ ਦੀ’, ‘ਚੰਨੋ ਦਾ ਜਵਾਨੀ ‘ਚ ਪੈਰ ਪੈ ਗਿਆ’, ‘ਕੁੜੀ ਜ਼ਹਿਰ ਦੀ ਪੁੜੀ’ ਸਣੇ ਕਈ ਗੀਤ ਸ਼ਾਮਿਲ ਹਨ । ਇਸ ਦੇ ਨਾਲ ਹੀ ਉਨ੍ਹਾਂ ਦੀ ਆਵਾਜ਼ ‘ਚ ਗਾਈ ਗਈ ਹੀਰ ਅਤੇ ਹੋਰ ਲੋਕ ਗੀਤਾਂ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ।

https://www.instagram.com/p/B_jmB3ljeIw/

ਗੀਤਾਂ ਦੇ ਨਾਲ-ਨਾਲ ਉਹ ਪਾਲੀਵੁੱਡ ‘ਚ ਅਦਾਕਾਰੀ ਵੀ ਵਿਖਾ ਚੁੱਕੇ ਹਨ ਅਤੇ ਉਨ੍ਹਾਂ ਨੇ ਇੱਕ ਫ਼ਿਲਮ ‘ਖੁਸ਼ੀਆਂ’ ‘ਚ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network