ਪੱਗ ‘ਚ ਨਜ਼ਰ ਆਏ ਗਾਇਕ ਜੱਸੀ ਗਿੱਲ, ਰਾਜਵੀਰ ਜਵੰਦਾ ਨੇ ਵੀ ਕਮੈਂਟ ਕਰਕੇ ਕੀਤੀ ਤਾਰੀਫ

written by Lajwinder kaur | July 11, 2021

ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਨਵੀਂ ਲੁੱਕ 'ਚ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਨੇ।

Jassie Image Source: Instagram

ਹੋਰ ਪੜ੍ਹੋ : ਦਰਸ਼ਕਾਂ ਨੂੰ ਕਰਨਾ ਪਵੇਗਾ ਹਰਦੀਪ ਗਰੇਵਾਲ ਦੀ ਫ਼ਿਲਮ ‘ਤੁਣਕਾ-ਤੁਣਕਾ’ ਦੇ ਲਈ ਥੋੜ੍ਹਾ ਹੋਰ ਇੰਤਜ਼ਾਰ, ਇਸ ਵਜ੍ਹਾ ਕਰਕੇ ਰਿਲੀਜ਼ ਨੂੰ ਪਾਇਆ ਅੱਗੇ

ਹੋਰ ਪੜ੍ਹੋ : ਬੱਬੂ ਮਾਨ ਦੇ ਨਵੇਂ ਆਉਣ ਵਾਲੇ ਗੀਤ ‘Koonj’ ਦਾ ਟੀਜ਼ਰ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

singer jassie gill sardari look

ਇਨ੍ਹਾਂ ਤਸਵੀਰਾਂ 'ਚ ਜੱਸੀ ਗਿੱਲ ਨੇ ਪੱਗ ਬੰਨੀ ਹੋਈ ਹੈ। ਹਰ ਕੋਈ ਉਨ੍ਹਾਂ ਦੀ ਤਾਰੀਫ ਕਰੇ ਬਿਨ੍ਹਾਂ ਆਪਣੇ ਆਪ ਨੂੰ ਰੋਕ ਨਹੀਂ ਪਾਏ। ਜਿਸ ਕਰਕੇ ਗਾਇਕ ਰਾਜਵੀਰ ਜਵੰਦਾ ਨੇ ਵੀ ਕਮੈਂਟ ਕਰਕੇ ਕਿਹਾ- ਪੱਗ ਬੰਨ ਕੇ ਰੱਖਿਆ ਕਰ ਵੇ..’। ਐਕਟਰ ਰਘਵੀਰ ਬੋਲੀ ਨੇ ਵੀ ਕਿਹਾ -ਸੁਨੱਖਾ ਗੱਭਰੂ..ਇਸ ਤੋਂ ਇਲਾਵਾ ਫੈਨਜ਼ ਵੀ ਕਮੈਂਟ ਕਰਕੇ ਜੱਸੀ ਗਿੱਲ ਦੀ ਸਰਦਾਰੀ ਲੁੱਕ ਦੀ ਤਾਰੀਫ ਕਰ ਰਹੇ ਨੇ।

saardari look jassie gill Image Source: Instagram

ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ, ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਵੀ ਕਾਫੀ ਸਰਗਰਮ ਨੇ। ਜਿਸ ਕਰਕੇ ਉਹ ਪੰਜਾਬੀ ਫ਼ਿਲਮਾਂ ਦੇ ਨਾਲ ਹਿੰਦੀ ਫ਼ਿਲਮਾਂ 'ਚ ਵੀ ਕੰਮ ਕਰ ਰਹੇ ਨੇ। ਏਨੀਂ ਦਿਨੀਂ ਉਹ ਪੰਜਾਬੀ ਫ਼ਿਲਮ ਫੁੱਫੜ ਜੀ ਦੀ ਸ਼ੂਟਿੰਗ ਕਰ ਰਹੇ ਨੇ। ਜਿਸ 'ਚ ਉਹ ਸ਼ਿੰਦੇ ਨਾਂਅ ਦੇ ਕਿਰਦਾਰ 'ਚ ਨਜ਼ਰ ਆਉਣਗੇ।

 

0 Comments
0

You may also like