ਅਫਸਾਨਾ ਖ਼ਾਨ ਦੇ ਵਿਆਹ ‘ਚ ਗਾਇਕਾ ਜਸਵਿੰਦਰ ਬਰਾੜ ਵੀ ਪਹੁੰਚੀ, ਵੀਡੀਓ ਹੋ ਰਿਹਾ ਵਾਇਰਲ

Written by  Shaminder   |  February 23rd 2022 11:36 AM  |  Updated: February 23rd 2022 11:36 AM

ਅਫਸਾਨਾ ਖ਼ਾਨ ਦੇ ਵਿਆਹ ‘ਚ ਗਾਇਕਾ ਜਸਵਿੰਦਰ ਬਰਾੜ ਵੀ ਪਹੁੰਚੀ, ਵੀਡੀਓ ਹੋ ਰਿਹਾ ਵਾਇਰਲ

ਅਫਸਾਨਾ ਖ਼ਾਨ  (Afsana Khan) ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੇ ਹਨ ।ਇਨ੍ਹਾਂ ਵੀਡੀਓਜ਼ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ  ਅਫਸਾਨਾ ਦੇ ਵਿਆਹ ‘ਚ ‘ਧੱਕਾ’ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ ।ਇਸ ਮੌਕੇ ਜਸਵਿੰਦਰ ਬਰਾੜ (jaswinder Brar)ਵੀ ਇਸ ਵਿਆਹ ‘ਚ ਨਜ਼ਰ ਆ ਰਹੇ ਹਨ ।ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ ਧੱਕਾ ਗੀਤ ਦੇ ਨਾਲ ਸਮਾਂ ਬੰਨਦੇ ਨਜ਼ਰ ਆਏ । ਦੱਸ ਦਈਏ ਕਿ ਅਫਸਾਨਾ ਖਾਨ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।

afsana khan

ਹੋਰ ਪੜ੍ਹੋ : ਗੁਰੂ ਰੰਧਾਵਾ ਆਪਣੇ ਗੀਤਾਂ ਦੀ ਐਲਬਮ ਦੇ ਨਾਲ ਹੋਣਗੇ ਹਾਜ਼ਰ, ਵੀਡੀਓ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵਿਆਹ ‘ਚ ਰਾਖੀ ਸਾਵੰਤ, ਰਸ਼ਮੀ ਦੇਸਾਈ, ਹਿਮਾਂਸ਼ੀ ਖੁਰਾਣਾ, ਨਿਸ਼ਾ ਬਾਨੋ, ਸਤਿੰਦਰ ਸੱਤੀ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ।ਸੋਸ਼ਲ ਮੀਡੀਆ ‘ਤੇ ਇਨ੍ਹਾਂ ਹਸਤੀਆਂ ਦੇ ਕੁਝ ਵੀਡੀਓਜ਼ ਵਾਇਰਲ ਹੋ ਰਹੇ ਹਨ ।ਅਫਸਾਨਾ ਖ਼ਾਨ ਦੀਆਂ ਸਾਜ਼ ਦੇ ਨਾਲ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਜੋੜੀ ਬਹੁਤ ਹੀ ਖੂਬਸੂਰਤ ਲੱਗ ਰਹੀ ਸੀ ।

Afsana Khan wedding

ਅਫਸਾਨਾ ਖ਼ਾਨ ਨੇ ਓਰੇਂਜ ਕਲਰ ਦਾ ਲਹਿੰਗਾ ਅਤੇ ਸਾਜ਼ ਦੇ ਹਲਕਾ ਆਫ ਵ੍ਹਾਈਟ ਕਲਰ ਦਾ ਕੁੜਤਾ ਪਜਾਮਾ ਪਾਇਆ ਸੀ ਅਤੇ ਸਿਰ ‘ਤੇ ਦਸਤਾਰ ਸਜਾਈ ਹੋਈ ਸੀ । ਇਸ ਤੋਂ ਪਹਿਲਾਂ ਇਸ ਜੋੜੀ ਦੀ ਹਲਦੀ ਅਤੇ ਮਹਿੰਦੀ ਦੀਆਂ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ । ਜਿਸ ‘ਚ ਇਹ ਜੋੜੀ ਬਹੁਤ ਹੀ ਸੋਹਣੀ ਲੱਗ ਰਹੀ ਸੀ ।ਇਸ ਤੋਂ ਪਹਿਲਾਂ ਰਾਖੀ ਸਾਵੰਤ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ‘ਚ ਰਾਖੀ ਸਾਵੰਤ ਇਸ ਵਿਆਹ ‘ਚ ਰਾਖੀ ਸਾਵੰਤ ਨੇ ਅਫਸਾਨਾ ਖਾਨ ਦੀਆਂ ਭੈਣਾਂ ਦੇ ਨਾਲ ਰਿਬਨ ਕਟਵਾਉਣ ਦੀ ਰਸਮ ਅਦਾ ਕਰਦੀ ਨਜ਼ਰ ਆਈ ਸੀ।ਰਾਖੀ ਸਾਵੰਤ ਨੇ ਅਫਸਾਨਾ ਦੇ ਪਤੀ ਸਾਜ਼ ਤੋਂ ਪੰਦਰਾਂ ਲੱਖ ਰੁਪਏ ਦੀ ਮੰਗ ਕੀਤੀ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network