ਗਾਇਕਾ ਜਸਵਿੰਦਰ ਬਰਾੜ ਨੇ ਵੀਡੀਓ ਸਾਂਝਾ ਕਰਦੇ ਹੋਏ ਕਿਹਾ ਜੱਟ ਨੂੰ ਜ਼ਮੀਨ ਜਾਨ ਤੋਂ ਪਿਆਰੀ ਹੈ’

written by Shaminder | March 17, 2021

ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ ਹੈ । ਇਸ ਧਰਨੇ ਪ੍ਰਦਰਸ਼ਨ ਨੂੰ ਪੰਜਾਬੀ ਕਲਾਕਾਰਾਂ ਦਾ ਵੀ ਪੂਰਾ ਸਮਰਥਨ ਮਿਲ ਰਿਹਾ ਹੈ । ਗਾਇਕਾ ਜਸਵਿੰਦਰ ਬਰਾੜ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

jaswinder brar Image From Jaswinder Brar’s Instagram

ਹੋਰ ਪੜ੍ਹੋ : ਅਦਾਕਾਰਾ ਊਰਵਸ਼ੀ ਰੌਤੇਲਾ ਨੇ ਵਿਰਾਟ ਕੋਹਲੀ ਦੀ ਤਸਵੀਰ ਸਾਂਝੀ ਕੀਤੀ, ਪ੍ਰਸ਼ੰਸਕਾਂ ਤੋਂ ਪੁੱਛਿਆ ਇਹ ਸਵਾਲ

jaswinder brar Image From Jaswinder Brar’s Instagram

ਇਸ ਵੀਡੀਓ ‘ਚ ਜਸਵਿੰਦਰ ਬਰਾੜ ਕਹਿ ਰਹੀ ਹੈ ਕਿ ‘ਜੱਟ ਨੂੰ ਜ਼ਮੀਨ ਜਾਨ ਤੋਂ ਪਿਆਰੀ ਐ’ ਇਸ ਦੇ ਨਾਲ ਹੀ ਉਹ ਕਹਿ ਰਹੇ ਹਨ ਕਿ ਮਰਦ ਕਿਸੇ ਵੀ ਬੇਗਾਨੇ ਦੀ ਨਜ਼ਰ ਔਰਤ ਅਤੇ ਜ਼ਮੀਨ ‘ਤੇ ਬਰਦਾਸ਼ਤ ਨਹੀਂ ਕਰਦਾ ਨੇੜੇ ਆਉਣਾ ਤਾਂ ਦੂਰ ਦੀ ਗੱਲ ਕਿਸੇ ਬੇਗਾਨੇ ਦਾ ਪਰਛਾਵਾਂ ਤੱਕ ਨਹੀਂ ਪੈਣ ਦਿੰਦਾ’।

jaswinder brar Image From Jaswinder Brar’s Instagram

ਜਸਵਿੰਦਰ ਬਰਾੜ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਵੱਲੋਂ ਖੂਬ ਕਮੈਂਟਸ ਕੀਤੇ ਜਾ ਰਹੇ ਹਨ ।

ਦੱਸ ਦਈਏ ਕਿ ਕਿਸਾਨਾਂ ਦਾ ਅੰਦੋਲਨ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ । ਕਿਸਾਨਾਂ ਦੀਆਂ ਮੰਗਾਂ ਵੱਲ ਹਾਲੇ ਤੱਕ ਸਰਕਾਰ ਵੱਲੋਂ ਕੋਈ ਵੀ ਵਿਚਾਰ ਨਹੀਂ ਕੀਤਾ ਗਿਆ ।

 

0 Comments
0

You may also like