ਗਾਇਕ ਜੈਜ਼ੀ ਬੀ ਨੇ ਕਿਹਾ ‘ਸਰਕਾਰ ਨੇ ਬੇਸ਼ੱਕ ਮੇਰਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ, ਪਰ ਮੇਰੀ ਆਵਾਜ਼ ਬੰਦ ਨਹੀਂ ਕਰ ਸਕਦੇ’

Written by  Shaminder   |  October 14th 2021 04:50 PM  |  Updated: October 14th 2021 04:50 PM

ਗਾਇਕ ਜੈਜ਼ੀ ਬੀ ਨੇ ਕਿਹਾ ‘ਸਰਕਾਰ ਨੇ ਬੇਸ਼ੱਕ ਮੇਰਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ, ਪਰ ਮੇਰੀ ਆਵਾਜ਼ ਬੰਦ ਨਹੀਂ ਕਰ ਸਕਦੇ’

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ (Farmer Protest)  ਜਾਰੀ ਹੈ । ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਬਿੱਲਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਹਨ ।ਪਰ ਕਿਸਾਨਾਂ ਦੀਆਂ ਮੰਗਾਂ ‘ਤੇ ਸਰਕਾਰ ਨੇ ਹਾਲੇ ਤੱਕ ਕੋਈ ਵਿਚਾਰ ਨਹੀਂ ਕੀਤਾ ਹੈ । ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਹਰ ਹਾਲ ‘ਚ ਮੰਨਵਾ ਕੇ ਰਹਿਣਗੇ । ਕਿਸਾਨਾਂ ਦੇ ਸਮਰਥਨ ‘ਚ ਪੰਜਾਬੀ ਇੰਡਸਟਰੀ ਦੇ ਸਿਤਾਰੇ ਆਵਾਜ਼ ਬੁਲੰਦ ਕਰ ਰਹੇ ਹਨ । ਪੰਜਾਬੀ ਇੰਡਸਟਰੀ ਦੇ ਗਾਇਕ ਜੈਜ਼ੀ ਬੀ (Jazzy B) ਵੀ ਕਿਸਾਨਾਂ ਦੇ ਹੱਕ ‘ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ ।

jazzy image From Instagram

ਹੋਰ ਪੜ੍ਹੋ : ਜੈਕਲੀਨ ਤੋਂ ਬਾਅਦ ਨੋਰਾ ਫਤੇਹੀ ਨੂੰ ਜਾਰੀ ਹੋਏ ਸੰਮਨ, 200 ਕਰੋੜ ਰੁਪਏ ਦੀ ਵਸੂਲੀ ਦਾ ਹੈ ਮਾਮਲਾ

ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਕਹਿ ਰਹੇ ਨੇ ਕਿ ਬੇਸ਼ੱਕ ਭਾਰਤ ਸਰਕਾਰ ਵੱਲੋਂ ਉਸ ਦਾ ਟਵਿੱਟਰ ਅਕਾਊਂਟ ਬੰਦ ਕਰਵਾ ਦਿੱਤਾ ਗਿਆ ਹੈ । ਪਰ ਉਸ ਦੀ ਆਵਾਜ਼ ਨੂੰ ਕੋਈ ਵੀ ਬੰਦ ਨਹੀਂ ਕਰਵਾ ਸਕਦਾ ।jazzy b at kisani andolan image

ਇਸ ਦੇ ਨਾਲ ਹੀ ਗਾਇਕ ਨੇ ਆਪਣੇ ਸ਼ੋਅ ਤੋਂ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਅਤੇ ਕਿਸਾਨਾਂ ਦੇ ਹੱਕ ‘ਚ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਗਾਇਕ ਦੀਆਂ ਕੋਸ਼ਿਸ਼ਾਂ ਦੀ ਤਾਰੀਫ ਕਰ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਗਾਇਕ ਅਤੇ ਕਲਾਕਾਰ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਚੁੱਕੇ ਹਨ ।

 

View this post on Instagram

 

A post shared by Jazzy B (@jazzyb)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network