ਆਪਣੇ ਜੱਦੀ ਪਿੰਡ ਦੁਰਗਾਪੁਰ ਪਹੁੰਚੇ ਗਾਇਕ ਜੈਜ਼ੀ ਬੀ, ਖੇਤਾਂ ਦੀ ਆਬੋ ਹਵਾ ਦਾ ਆਨੰਦ ਲੈਂਦੇ ਹੋਏ ਆਏ ਨਜ਼ਰ

Written by  Lajwinder kaur   |  February 03rd 2023 01:43 PM  |  Updated: February 03rd 2023 03:05 PM

ਆਪਣੇ ਜੱਦੀ ਪਿੰਡ ਦੁਰਗਾਪੁਰ ਪਹੁੰਚੇ ਗਾਇਕ ਜੈਜ਼ੀ ਬੀ, ਖੇਤਾਂ ਦੀ ਆਬੋ ਹਵਾ ਦਾ ਆਨੰਦ ਲੈਂਦੇ ਹੋਏ ਆਏ ਨਜ਼ਰ

Jazzy B visits his native village durgapur: ਪੰਜਾਬੀ ਗਾਇਕ ਜੈਜ਼ੀ ਬੀ ਜੋ ਕਿ ਇੰਨੀਂ ਦਿਨੀਂ ਆਪਣੇ ਗੀਤ ਸੂਰਮਾ-2 ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਜੈਜ਼ੀ ਬੀ ਇਨ੍ਹੀਂ ਦਿਨੀਂ ਪੰਜਾਬ ਆਏ ਹੋਏ ਹਨ। ਹੁਣ ਉਹ ਆਪਣੇ ਜੱਦੀ ਪਿੰਡ ਪਹੁੰਚੇ ਹੋਏ ਹਨ। ਜਿਸ ਦੀਆਂ ਕੁਝ ਝਲਕੀਆਂ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਅਦਾਕਾਰਾ ਨੀਰੂ ਬਾਜਵਾ ਨੇ ਸੀ.ਐੱਮ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

punjabi singer jazzy b image source: Instagram  

ਜੈਜ਼ੀ ਬੀ ਪਹੁੰਚੇ ਜੱਦੀ ਪਿੰਡ ਦੁਰਗਾਪੁਰ

ਦੁਰਗਾਪੁਰ ਅਕਸਰ ਹੀ ਜੈਜ਼ੀ ਬੀ ਦੇ ਗੀਤਾਂ ਵਿੱਚ ਸੁਣਨ ਮਿਲ ਜਾਂਦਾ ਹੈ। ਦੁਰਗਾਪੁਰ ਉਨ੍ਹਾਂ ਦਾ ਜੱਦੀ ਪਿੰਡ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਜੈਜ਼ੀ ਬੀ ਪੰਜਾਬ ਪਹੁੰਚ ਹੋਏ ਨੇ। ਜਿਸ ਕਰਕੇ ਉਹ ਆਪਣੇ ਜੱਦੀ ਪਿੰਡ ਦੁਰਗਾਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਖੇਤਾਂ ਦੀ ਆਬੋ ਹਵਾ ਦਾ ਆਨੰਦ ਲਿਆ।

singer jazzy b image source: Instagram

ਦੱਸ ਦਈਏ ਦੁਰਗਾਪੁਰ ਹੀ ਗਾਇਕ ਦਾ ਜਨਮ ਹੋਇਆ ਸੀ। ਪਰ ਉਨ੍ਹਾਂ ਦੀ ਪਰਵਰਿਸ਼ ਕੈਨੇਡਾ 'ਚ ਹੋਈ ਸੀ। ਵਿਦੇਸ਼ 'ਚ ਰਹਿਣ ਦੇ ਬਾਵਜੂਦ ਜੈਜ਼ੀ ਬੀ ਆਪਣੀਆਂ ਜੜਾਂ ਦੇ ਨਾਲ ਜੁੜੇ ਹੋਏ ਹਨ। ਉਹ ਅਕਸਰ ਪੰਜਾਬ ਆਉਂਦੇ ਰਹਿੰਦੇ ਹਨ। ਜਦੋਂ ਵੀ ਉਹ ਪੰਜਾਬ ਆਉਂਦੇ ਹਨ, ਤਾਂ ਆਪਣੇ ਪਿੰਡ ਜ਼ਰੂਰ ਜਾਂਦੇ ਹਨ।

jazzy b news image source: Instagram

ਜੈਜ਼ੀ ਬੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਫੈਨਜ਼ ਨੂੰ ਆਪਣੇ ਪਿੰਡ ਦਾ ਨਜ਼ਾਰਾ ਦਿਖਾਉਂਦੇ ਹੋਏ ਨਜ਼ਰ ਆ ਰਹੇ ਹਨ। ਜੈਜ਼ੀ ਬੀ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਮੇਰਾ ਪਿੰਡ'। ਇਸ ਦੇ ਨਾਲ ਹੀ ਗਾਇਕ ਨੇ ਦਿਲ ਵਾਲੀ ਇਮੋਜੀ ਵੀ ਬਣਾਇਆ ਹੈ। ਇਸ ਦੇ ਨਾਲ ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਜੈਜ਼ੀ ਬੀ ਨੇ ਸੰਗੀਤ ਜਗਤ ‘ਚ ਪੂਰੇ ਕੀਤੇ 30 ਸਾਲ

jazzy b news at his village image source: Instagram

ਜੈਜ਼ੀ ਬੀ ਨੇ ਜਨਵਰੀ 2023 'ਚ ਪੰਜਾਬੀ ਇੰਡਸਟਰੀ ਵਿੱਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਇਸ ਮੌਕੇ ਉਨ੍ਹਾਂ ਨੇ ਇੱਕ ਇਮੋਸ਼ਨਲ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ, ਜਿਸ ਨੂੰ ਉਨ੍ਹਾਂ ਦੇ ਫੈਨਜ਼ ਨੇ ਕਾਫੀ ਪਿਆਰ ਦਿੱਤਾ ਸੀ। ਗਾਇਕ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਵਿੱਚ ਵੀ ਕੰਮ ਕਰ ਚੁੱਕੇ ਹਨ। ਹਾਲ ਵਿੱਚ ਉਹ ਨੀਰੂ ਬਾਜਵਾ ਦੇ ਨਾਲ ਸਨੋਅਮੈਨ ਵਿੱਚ ਨਜ਼ਰ ਆਏ ਸਨ।

 

 

View this post on Instagram

 

A post shared by Jazzy B (@jazzyb)

You May Like This

Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network