ਗਾਇਕ ਜੈਜ਼ੀ ਬੀ ਦਾ ਨਵਾਂ ਗੀਤ ‘ਤੀਰ ਪੰਜਾਬ ਤੋਂ’ ਹੋਇਆ ਰਿਲੀਜ਼

written by Shaminder | January 11, 2021

ਜੈਜ਼ੀ ਬੀ ਦਾ ਨਵਾਂ ਗੀਤ ‘ਤੀਰ ਪੰਜਾਬ ਤੋਂ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਜੈਜ਼ੀ ਬੀ ਨੇ ਕਿਸਾਨ ਅੰਦੋਲਨ ਦੀ ਗੱਲ ਕਰਦਿਆਂ ਕਹਿਣ ਦੀ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਜਿਨ੍ਹਾਂ ਨੇ ਹਰ ਔਖੇ ਵੇਲੇ ‘ਚ ਕੁਰਬਾਨੀਆਂ ਦਿੱਤੀਆਂ ਹਨ । ਇਹ ਪੰਜਾਬੀ ਹੀ ਹਨ ਜਿਨ੍ਹਾਂ ਨੇ ਬਾਰਡਰਾਂ ‘ਤੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ।

jazzy

ਇਸ ਦੇ ਨਾਲ ਹੀ ਗੁਰੂ ਸਾਹਿਬਾਨ ਨੇ ਵੀ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਸਰਬੰਸ ਵਾਰ ਦਿੱਤਾ ਸੀ । ਹੁਣ ਉਨ੍ਹਾਂ ਪੰਜਾਬੀਆਂ ਨੂੰ ਹੀ ਅੱਤਵਾਦੀ ਦੱਸਿਆ ਜਾ ਰਿਹਾ ਹੈ । ਇਸ ਗੀਤ ਦੇ ਖੂਬਸੂਰਤ ਦੇ ਬੋਲ ਨਵੀ ਬੱਸੀ ਪਠਾਣਾਂ ਅਤੇ ਵਰਿੰਦਰ ਸੀਮਾ ਨੇ ਲਿਖੇ ਨੇ ।

ਹੋਰ ਪੜ੍ਹੋ : ਜੈਜ਼ੀ ਬੀ ਕਿਸਾਨਾਂ ਦੇ ਧਰਨੇ ‘ਚ ਹੋਏ ਸ਼ਾਮਿਲ, ਸਰਕਾਰ ਨੂੰ ਸੁਣਾਈਆਂ ਖਰੀਆਂ ਖਰੀਆਂ

jazzy b

ਇਸ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

Jazzy B

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਪੰਜਾਬੀ ਗਾਇਕਾਂ ਨੇ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਗੀਤ ਗਾਏ ਹਨ ।ਉਨ੍ਹਾਂ ‘ਚ ਗਾਇਕ ਹਰਫ ਚੀਮਾ, ਕੰਵਰ ਗਰੇਵਾਲ, ਰਣਜੀਤ ਬਾਵਾ ਸਣੇ ਕਈ ਗਾਇਕ ਸ਼ਾਮਿਲ ਹਨ ।

You may also like