ਗਾਇਕ ਕੰਵਰ ਗਰੇਵਾਲ ਨੇ ਫ਼ਤਿਹਵੀਰ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਵੰਡਾਇਆ ਦੁੱਖ
ਫ਼ਤਿਹਵੀਰ ਦੀ ਮੌਤ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਰੋਸ ਪਾਇਆ ਜਾ ਰਿਹਾ ਹੈ । ਫ਼ਤਿਹਵੀਰ ਦੀ ਮੌਤ ਨੂੰ ਲੈ ਕੇ ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਅਫਸੋਸ ਜ਼ਾਹਿਰ ਕੀਤਾ ਸੀ । ਪਾਲੀਵੁੱਡ ਦੇ ਕਈ ਸਿਤਾਰਿਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇਸ ਘਟਨਾ ਨੂੰ ਲੈ ਕੇ ਪੋਸਟਾਂ ਪਾਈਆਂ ਸਨ ।
https://www.instagram.com/p/Byjsa4KlLaj/
ਇਸ ਸਭ ਦੇ ਚੱਲਦੇ ਸੂਫ਼ੀ ਗਾਇਕ ਕੰਵਰ ਗਰੇਵਾਲ ਫ਼ਤਿਹਵੀਰ ਦੇ ਘਰ ਉਸ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪਹੁੰਚੇ । ਕੰਵਰ ਗਰੇਵਾਲ ਨੇ ਫ਼ਤਿਹਵੀਰ ਦੇ ਪਿਤਾ ਤੇ ਦਾਦੇ ਨਾਲ ਦੁੱਖ ਸਾਂਝਾ ਕੀਤਾ ।
Kanwar Grewal
ਇਸ ਮੌਕੇ ਕੰਵਰ ਗਰੇਵਾਲ ਦੇ ਨਾਲ ਵਿਨਰਜੀਤ ਗੋਲਡੀ ਤੇ ਪਿੰਡ ਦੇ ਹੋਰ ਕਈ ਲੋਕ ਮੌਜੂਦ ਰਹੇ । ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿੱਚ ਆਪਣੇ ਖੇਤ ਵਿੱਚ ਬਣੇ ਹੋਏ ਪੁਰਾਣੇ ਬੋਰਵੈੱਲ ਵਿੱਚ ਡਿੱਗ ਪਿਆ ਸੀ। ਉਸ ਨੂੰ ਬਚਾਉਣ ਲਈ ਪੰਜ ਦਿਨ ਬਚਾਅ ਕਾਰਜ ਬੇਹੱਦ ਸੁਸਤ ਰਫ਼ਤਾਰ ਨਾਲ ਚੱਲੇ, ਜਿਸ ਕਾਰਨ ਫ਼ਤਹਿ ਦਾ ਜ਼ਿੰਦਗੀ ਦਾ ਅੰਤ ਉਸ ਦੇ ਜਨਮਦਿਨ ਤੋੰ ਹੀ ਅਗਲੇ ਹੀ ਦਿਨ ਹੋ ਗਿਆ।
Kanwar Grewal