ਲੰਮੇ ਸਮੇਂ ਤੋਂ ਬਾਅਦ ਗਾਇਕ ਕੇ ਐੱਸ ਮੱਖਣ ਲੈ ਕੇ ਆ ਰਹੇ ਹਨ ਨਵਾਂ ਗਾਣਾ

Written by  Rupinder Kaler   |  June 15th 2020 06:18 PM  |  Updated: June 15th 2020 06:18 PM

ਲੰਮੇ ਸਮੇਂ ਤੋਂ ਬਾਅਦ ਗਾਇਕ ਕੇ ਐੱਸ ਮੱਖਣ ਲੈ ਕੇ ਆ ਰਹੇ ਹਨ ਨਵਾਂ ਗਾਣਾ

ਲੰਮੇ ਸਮੇਂ ਤੋਂ ਬਾਅਦ ਪੰਜਾਬੀ ਗਾਇਕ ਕੇ.ਐਸ. ਮੱਖਣ ਆਪਣਾ ਨਵਾਂ ਗਾਣਾ ਲੈ ਕੇ ਆ ਰਹੇ ਹਨ । ਇਸ ਗਾਣੇ ਦਾ ਪੋਸਟਰ ਉਹਨਾਂ ਨੇ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤਾ ਹੈ । ਇਸ ਪੋਸਟਰ ਵਿੱਚ ਗਾਇਕ ਕੇ.ਐੱਸ ਮੱਖਣ ਨਵੀਂ ਲੁੱਕ ਵਿੱਚ ਨਜ਼ਰ ਆ ਰਹੇ ਹਨ ।‘ਵਿੱਲ ਪਾਵਰ’ ਟਾਈਟਲ ਹੇਠ ਇਸ ਗਾਣੇ ਨੂੰ 16 ਜੂਨ ਨੂੰ ਰਿਲੀਜ਼ ਕੀਤਾ ਜਾਵੇਗਾ । ਗੀਤ ਦਾ ਮਿਊਜ਼ਿਕ ਮਨੀ ਔਜਲਾ ਨੇ ਤਿਆਰ ਕੀਤਾ ਹੈ ਜਦੋਂ ਕਿ ਗੀਤ ਦੇ ਬੋਲ ਸੁੱਖ ਸੰਧੂ ਨੇ ਲਿਖੇ ਹਨ ।

https://www.facebook.com/ksmakhan/photos/a.284339545053414/1696791883808166/?type=3&theater

ਗੀਤ ਦੀ ਵੀਡੀਓ ਸੁਕਰਨ ਪਾਠਕ ਤੇ ਰੂਪਨ ਭਾਰਦਵਾਜ ਨੇ ਤਿਆਰ ਕੀਤੀ ਹੈ । ਕੇ ਐੱਸ ਮੱਖਣ ਦੇ ਇਸ ਗੀਤ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ ਕਿਉਂਕਿ ਕਾਫੀ ਸਮੇਂ ਤੋਂ ਬਾਅਦ ਕੇ ਐੱਸ ਮੱਖਣ ਕੋਈ ਗਾਣਾ ਲੈ ਕੇ ਆ ਰਹੇ ਹਨ । ਉਹਨਾਂ ਦਾ ਇਹ ਗਾਣਾ ਲੋਕਾਂ ਨੂੰ ਕਿੰਨਾ ਪਸੰਦ ਆਉਂਦਾ ਹੈ ਇਹ ਤਾਂ ਗਾਣਾ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network