ਗਾਇਕ ਕੁਲਵਿੰਦਰ ਬਿੱਲਾ ਨੇ ਧੀ ਦੇ ਜਨਮ ਦਿਨ ‘ਤੇ ਖ਼ਾਸ ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | June 28, 2021

ਗਾਇਕ ਕੁਲਵਿੰਦਰ ਬਿੱਲਾ ਦੀ ਧੀ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ਉਨ੍ਹਾਂ ਨੇ ਆਪਣੀ ਧੀ ਸਾਂਝ ਦੀਆਂ ਬਹੁਤ ਹੀ ਕਿਉਟ ਤਸਵੀਰਾਂ ਸਾਂਝੀਆਂ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਹੈਪੀ ਬਰਥਡੇ ਮੇਰੀ ਚਿੜੀ, ਸਾਂਝ’ ।ਸਾਂਝ ਨੂੰ ਉਸ ਦੇ ਜਨਮ ਦਿਨ ‘ਤੇ ਹਰ ਕੋਈ ਵਧਾਈ ਦੇ ਰਿਹਾ ਹੈ ।

Kulwinder Billa Daughter Image From Instagram
ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਦੀ ਇਸ ਹਰਕਤ ਨੂੰ ਦੇਖ ਕੇ ਭੜਕ ਗਏ ਲੋਕ, ਵੀਡੀਓ ਵਾਇਰਲ 
Kulwinder Billa Image From Instagram
ਕੁਲਵਿੰਦਰ ਬਿੱਲਾ ਨੇ ਦੋ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਸਾਂਝ ਕਾਫੀ ਖੁਸ਼ ਦਿਖਾਈ ਦੇ ਰਹੀ ਹੈ ਅਤੇ ਦੂਜੀ ਤਸਵੀਰ ‘ਚ ਉਸ ਨੇ ਚਸ਼ਮਾ ਲਗਾਇਆ ਹੋਇਆ ਹੈ ਅਤੇ ਬੜੇ ਹੀ ਸਟਾਈਲ ‘ਚ ਤਸਵੀਰ ਖਿਚਵਾ ਰਹੀ ਹੈ ।
kulwinder billa Image From Instagram
ਗਾਇਕ ਕੁਲਵਿੰਦਰ ਬਿੱਲਾ ਦੀ ਬੇਟੀ ਦੇ ਜਨਮ ਦਿਨ ‘ਤੇ ਕਈ ਸੈਲੀਬ੍ਰੇਟੀਜ਼ ਨੇ ਵਧਾਈ ਦਿੱਤੀ ਹੈ । ਕੁਲਵਿੰਦਰ ਬਿੱਲਾ ਅਕਸਰ ਆਪਣੀ ਬੇਟੀ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
 
View this post on Instagram
 

A post shared by Kulwinderbilla (@kulwinderbilla)

0 Comments
0

You may also like