ਗਾਇਕ ਲਹਿੰਬਰ ਹੁਸੈਨਪੁਰੀ ਦੇ ਘਰੇਲੂ ਕਲੇਸ਼ ਦਾ ਮਾਮਲਾ ਸੁਲਝਿਆ, ਮਾਮਲੇ ਨੂੰ ਸੁਲਝਾਉਣ ਲਈ ਲਿਆ ਗਿਆ ਇਹ ਫੈਸਲਾ

written by Rupinder Kaler | June 07, 2021

ਗਾਇਕ ਲਹਿੰਬਰ ਹੁਸੈਨਪੁਰੀ ਦਾ ਉਹਨਾਂ ਦੀ ਪਤਨੀ ਨਾਲ ਚੱਲ ਰਿਹਾ ਝਗੜਾ ਸੁਲਝ ਗਿਆ ਹੈ । ਮਹਿਲਾ ਕਮਿਸ਼ਨ ਪੰਜਾਬ ਨੇ ਇਸ ਜੋੜੀ ਦੀ ਸੁਲ੍ਹਾ ਕਰਵਾ ਦਿੱਤੀ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਲਿਖਿਆ ਕਿ "ਅੱਜ ਮੇਰਾ ਦਿਲ ਬਹੁਤ ਖ਼ੁਸ਼ ਹੈ। ਜਦੋਂ ਵੀ ਰਿਸ਼ਤਿਆਂ ਨੂੰ ਜੋੜਨ ਦੀ ਗੱਲ ਹੁੰਦੀ ਹੈ ਤਾਂ ਮੈਨੂੰ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਮੈਂ ਰਿਸ਼ਤਿਆਂ ਨੂੰ ਜੋੜਨ ਦਾ ਚੰਗਾ ਜ਼ਰੀਆ ਬਣੀ।

Pic Courtesy: Instagram
ਹੋਰ ਪੜ੍ਹੋ : ਨੇਹਾ ਕੱਕੜ ਦੇ ਜਨਮ ਦਿਨ ‘ਤੇ ਰੋਹਨਪ੍ਰੀਤ ਨੇ ਦਿੱਤੇ ਢੇਰ ਸਾਰੇ ਗਿਫਟ, ਤਸਵੀਰਾਂ ਕੀਤੀਆਂ ਸਾਂਝੀਆਂ
Pic Courtesy: Instagram
ਮੈਨੂੰ ਤੁਹਾਡੇ ਸਾਰਿਆਂ ਨਾਲ ਇਹ ਗੱਲ ਸਾਂਝੀ ਕਰਦਿਆਂ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਲਹਿੰਬਰ ਤੇ ਉਨ੍ਹਾਂ ਦੀ ਪਤਨੀ ਦੀ ਅੱਜ ਕਮਿਸ਼ਨ ਵੱਲੋਂ ਸੁਲ੍ਹਾ-ਸਫ਼ਾਈ ਕਰਵਾ ਦਿੱਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ 'ਚ ਰਿਸ਼ਤੇਦਾਰਾਂ ਦੀ ਦਖ਼ਲ ਨੂੰ ਦੇਖਦੇ ਹੋਏ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।" ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਲਹਿੰਬਰ ਹੁਸੈਨਪੁਰੀ 'ਤੇ ਉਸ ਦੀ ਪਤਨੀ, ਬੱਚਿਆਂ ਤੇ ਸਾਲੀ ਨਾਲ ਕਥਿਤ ਤੌਰ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਸੀ।
Pic Courtesy: Instagram
ਪੰਜਾਬੀ ਗਾਇਕ ਦੇ ਘਰ ਬਾਹਰ ਕਰੀਬ ਦੋ ਘੰਟੇ ਹੰਗਾਮਾ ਹੋਇਆ ਸੀ, ਇਸ ਤੋਂ ਬਾਅਦ ਥਾਣਾ ਭਾਰਗੋ ਕੈਂਪ ਦੇ ਇੰਚਾਰਜ ਭਗਵੰਤ ਸਿੰਘ ਭੁੱਲਰ ਮੌਕੇ 'ਤੇ ਪਹੁੰਚੇ। ਉਨ੍ਹਾਂ ਬੱਚਿਆਂ ਤੇ ਪਤਨੀ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਸੀ। ਉਧਰ, ਲਹਿੰਬਰ ਹੁਸੈਨਪੁਰੀ ਨੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਸੀ।

0 Comments
0

You may also like