ਗਾਇਕ ਮੰਗੀ ਮਾਹਲ ਨੇ ਗੁਰੂ ਸਾਹਿਬ ਦੇ ਚਰਨਾਂ ‘ਚ ਕੋਰੋਨਾ ਵਾਇਰਸ ਨੂੰ ਜਲਦ ਖਤਮ ਕਰਨ ਲਈ ਕੀਤੀ ਅਰਦਾਸ

written by Shaminder | April 27, 2021 11:08am

ਦੇਸ਼ ‘ਚ ਕੋਰੋਨਾ ਮਹਾਮਾਰੀ ਲਗਾਤਾਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ । ਇਸ ਵਾਇਰਸ ਦੇ ਨਾਲ ਪੀੜਤ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ । ਇਸ ਦੇ ਨਾਲ ਹੀ ਮਰਨ ਵਾਲਿਆਂ ਦਾ ਅੰਕੜਾ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ । ਅਜਿਹੇ ‘ਚ ਹਰ ਕੋਈ ਮਹੌਲ ਸੁਖਾਵਾਂ ਹੋਣ ਦੇ ਲਈ ਅਰਦਾਸਾਂ ਕਰ ਰਿਹਾ ਹੈ ।

 

Mangi mahal Image From Mangi mahal Instagram

ਹੋਰ ਪੜ੍ਹੋ : ਆਕਸੀਜ਼ਨ ਦੀ ਕਮੀ ਕਰਕੇ ਜ਼ਿੰਦਗੀ ਤੇ ਮੌਤ ਨਾਲ ਜੂਝ ਰਿਹਾ ਸੀ ਇਸ ਮੁੰਡੇ ਦਾ ਪਿਤਾ, ਖਾਲਸਾ ਏਡ ਨੇ ਬਚਾਈ ਜਾਨ

Mangi mahal Image From Mangi mahal Instagram

ਗਾਇਕ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਅੱਜ ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਮਹਾਂਮਾਰੀ ਫੈਲੀ ਹੈ, ਸਾਡੀ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਅਰਦਾਸ ਹੈ ਕਿ ਉਹ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਰੱਖਣ ਅਤੇ ਇਸ ਮਹਾਂਮਾਰੀ ਨੂੰ ਜਲਦ ਖਤਮ ਕਰਨ’।

Mangi Mahal Image From Mangi Mahal Twitter

ਮੰਗੀ ਮਾਹਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਗੁਰੂ ਸਾਹਿਬ ਦੇ ਚਰਨਾਂ ‘ਚ ਕੀਤੀ ਹੈ ।ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਦੇਸ਼ ‘ਚ ਹਾਲਾਤ ਲਗਾਤਾਰ ਵਿਗੜ ਰਹੇ ਹਨ । ਇਸ ਵਾਇਰਸ ਦੇ ਨਾਲ ਹੁਣ ਤੱਕ ਵੱਡੀ ਗਿਣਤੀ ‘ਚ ਲੋਕ ਪੀੜਤ ਹੋ ਚੁੱਕੇ ਹਨ ਅਤੇ ਕਈ ਲੋਕ ਮੌਤ ਦੇ ਆਗੌਸ਼ ‘ਚ ਸਮਾ ਚੁੱਕੇ ਹਨ ।

 

You may also like