ਗਾਇਕ ਮੀਕਾ ਸਿੰਘ ਨੇ ਗੁਰਦੁਆਰਾ ਪਾਉਂਟਾ ਸਾਹਿਬ ‘ਚ ਟੇਕਿਆ ਮੱਥਾ, ਵੀਡੀਓ ਕੀਤਾ ਸਾਂਝਾ

written by Shaminder | September 14, 2021

ਗਾਇਕ ਮੀਕਾ ਸਿੰਘ  (Mika Singh )ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਦੱਸਿਆ ਕਿ ਉਹ ਪਉਂਟਾ ਸਾਹਿਬ (Paonta Sahib)  ‘ਚ ਵੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਮੀਕਾ ਸਿੰਘ ਨੇ ਲਿਖਿਆ ਕਿ ‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਮੈਂ ਪਹਿਲਾਂ ਮੰਸੂਰੀ ਤੇ ਫਿਰ ਦੇਹਰਾਦੂਨ ਗਿਆ ।

Mika Singh -min Image From Instagram

ਹੋਰ ਪੜ੍ਹੋ : ਇਸ ਘਟਨਾ ਤੋਂ ਬਾਅਦ ਗਾਇਕ ਗੈਰੀ ਸੰਧੂ ਨੇ ਗੀਤ ਲਿਖਣੇ ਸ਼ੁਰੂ ਕਰ ਦਿੱਤੇ ਸਨ

ਫਿਰ ਮੈਂ ਏਨੀ ਦੂਰ ਆ ਗਿਆ ਤਾਂ ਮੈਨੂੰ ਲੱਗਿਆ ਕਿ ਮੈਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਪਉਂਟਾ ਸਾਹਿਬ ਦੇ ਵੀ ਦਰਸ਼ਨ ਕਰਨੇ ਚਾਹੀਦੇ ਹਨ । ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’।

 

View this post on Instagram

 

A post shared by Mika Singh (@mikasingh)

ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਮੀਕਾ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਭਾਈ ਸਾਹਿਬਾਨ ਦੇ ਨਾਲ ਵੀ ਗੱਲਬਾਤ ਕੀਤੀ ਅਤੇ ਗੁਰਦੁਆਰਾ ਸਾਹਿਬ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਵੀ ਅਨੰਦ ਮਾਣਿਆ । ਮੀਕਾ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ ।

Ponta sahib -min Image From Instagram

ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਉਹ ਬਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ਲਈ ਗੀਤ ਗਾ ਚੁੱਕੇ ਹਨ । ਗਾਇਕੀ ਦੀ ਗੁੜ੍ਹਤੀ ਮੀਕਾ ਸਿੰਘ ਨੂੰ ਆਪਣੇ ਘਰੋਂ ਹੀ ਮਿਲੀ ਹੈ, ਕਿਉਂਕਿ ਉਨ੍ਹਾਂ ਦੇ ਪਿਤਾ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਦੇ ਸਨ । ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਉਨ੍ਹਾਂ ਦੇ ਵੱਡੇ ਭਰਾ ਦਲੇਰ ਮਹਿੰਦੀ ਵੀ ਪ੍ਰਸਿੱਧ ਗਾਇਕ ਹਨ ।

 

0 Comments
0

You may also like