ਗਾਇਕਾ ਮਿਸ ਪੂਜਾ ਬਣੀ ਮਾਂ, ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

written by Lajwinder kaur | October 31, 2021 04:42pm

ਲਓ ਜੀ ਪੰਜਾਬੀ ਮਿਊਜ਼ਿਕ ਜਗਤ ਤੋਂ ਗੁੱਡ ਨਿਊਜ਼ ਸਾਹਮਣੇ ਆਈ ਹੈ। ਜੀ ਹਾਂ ਗਾਇਕਾ ਮਿਸ ਪੂਜਾ  (Miss Pooja) ਮਾਂ ਬਣ ਗਈ ਹੈ। ਉਨ੍ਹਾਂ ਨੂੰ ਪਰਮਾਤਮਾ ਨੇ ਪੁੱਤਰ (welcome a baby boy)ਦੀ ਦਾਤ ਬਖ਼ਸ਼ੀ ਹੈ । ਆਪਣੀ ਖੁਸ਼ੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕਰਦੇ ਹੋਏ ਸੋਸ਼ਲ ਮੀਡੀਆ ਉੱਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ‘Phull Gende Da’ ਗੀਤ ਪੰਜਾਬੀ ਗਾਇਕ ਅਮਰਿੰਦਰ ਗਿੱਲ ਅਤੇ ਪਾਕਿਸਤਾਨੀ ਸੂਫ਼ੀ ਗਾਇਕਾ ਸਨਮ ਮਾਰਵੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

inside image of miss pooja become mother

ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪੁੱਤਰ ਦੀ ਪਹਿਲੀ ਝਲਕ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਤੁਹਾਨੂੰ ਸਭ ਨੂੰ ਦੱਸਣ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਸੀ Introducing our little angel , our life , our soul , our happiness , our life changer..AALAAP SINGH TAHLI ...  ਵਾਹਿਗੁਰੂ ਤੇਰਾ ਲੱਖ ਲੱਖ ਸ਼ੁਕਰ ਏ ਇਸ ਅਨਮੋਲ ਦਾਤ ਲਈ 🙏🏻🙏🏻🙏🏻 ਤੁਹਾਡੇ ਸਾਰਿਆਂ ਦੀਆਂ ਅਸੀਸਾਂ ਚਾਹੀਦੀਆਂ ਨੇ ਮੇਰੇ ਸੋਹਣੇ ਪੁੱਤ ਵਾਸਤੇ..ਲਵ ਯੂ ਆਲ’ ।

ਹੋਰ ਪੜ੍ਹੋ : ਸਿਨੇਮਾ ਘਰ ‘ਚ ਹੌਸਲਾ ਰੱਖ ਫ਼ਿਲਮ ਦੇਖਣ ਆਏ ਦਰਸ਼ਕਾਂ ਦੇ ਵਿਚਕਾਰ ਪਹੁੰਚ ਕੇ ਦਿਲਜੀਤ ਦੋਸਾਂਝ ਨੇ ਦਿੱਤਾ ਖ਼ਾਸ ਸਰਪ੍ਰਾਈਜ਼, ਦੇਖੋ ਵੀਡੀਓ

congratulation miss pooja become mother

ਉਨ੍ਹਾਂ ਨੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪੁੱਤਰ ਅਤੇ ਆਪਣੇ ਪਤੀ ਦੇ ਨਾਲ ਮੱਥਾ ਟੇਕਿਆ। ਉਨ੍ਹਾਂ ਨੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਨੇ। ਪਹਿਲੀ ਤਸਵੀਰ ‘ਚ ਉਹ ਆਪਣੇ ਨੰਨ੍ਹੇ ਪੁੱਤਰ ਅਤੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ। ਦੂਜੀ ਤਸਵੀਰ ‘ਚ ਮਿਸ ਪੂਜਾ ਨੇ ਆਪਣੇ ਲਾਡਲੇ ਪੁੱਤਰ ਨੂੰ ਗੋਦੀ ‘ਚ ਲਈ ਹੋਈ ਦਿਖਾਈ ਦੇ ਰਹੀ ਹੈ। ਇਸ ਪੋਸਟ ਉੱਤੇ ਕਲਾਕਾਰਾਂ ਅਤੇ ਮੈਸੇਜਾਂ ਦੀ ਝੜੀ ਲਗਾ ਦਿੱਤੀ ਹੈ। ਗੁਰਲੇਜ਼ ਅਖਤਰ, ਨਿਸ਼ਾ ਬਾਨੋ, ਕੌਰ ਬੀ, ਨਵਰਾਜ ਹੰਸ, ਸ਼ਿਵਜੋਤ ਅਤੇ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਮਿਸ ਪੂਜਾ ਅਤੇ ਰੋਮੀ ਟਾਹਲੀ (Romy Tahlie) ਨੂੰ ਵਧਾਈ ਦਿੱਤੀ ਹੈ। ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਰਾਜ ਕਰਦੀ ਆ ਰਹੀ ਹੈ । ਉਸ ਦਾ ਹਰ ਗਾਣਾ ਹਿੱਟ ਹੁੰਦਾ ਹੈ । ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ । ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ । ਇਸ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

 

View this post on Instagram

 

A post shared by Miss Pooja (@misspooja)

You may also like