ਗਾਇਕਾ ਮਿਸ ਪੂਜਾ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਮਿਲੀ, ਤਸਵੀਰ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਵਾਇਰਸ ਤੋਂ ਬਚਣ ਲਈ ਦਿੱਤੀ ਖ਼ਾਸ ਨਸੀਹਤ

Written by  Shaminder   |  April 08th 2021 01:43 PM  |  Updated: April 08th 2021 01:44 PM

ਗਾਇਕਾ ਮਿਸ ਪੂਜਾ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਮਿਲੀ, ਤਸਵੀਰ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਵਾਇਰਸ ਤੋਂ ਬਚਣ ਲਈ ਦਿੱਤੀ ਖ਼ਾਸ ਨਸੀਹਤ

ਮਿਸ ਪੂਜਾ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ ਹੈ । ਜਿਸ ਦੀ ਤਸਵੀਰ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ‘ਆਪਾਂ ਤਾਂ ਲੈ ਲਿਆ ਕੋਰੋਨਾ ਦਾ ਟੀਕਾ, ਤੁਸੀਂ ਵੀ ਲੈ ਲਓ ਜਲਦੀ ਜਲਦੀ ਅਤੇ ਸੁਰੱਖਿਅਤ ਰਹੋ’।

miss pooja Image From Miss Pooja's Instagram

ਹੋਰ ਪੜ੍ਹੋ  : ਪੰਜਾਬੀ ਫ਼ਿਲਮਾਂ ਤੋਂ ਬਾਅਦ ਇਸ ਪੰਜਾਬੀ ਗਾਣੇ ਵਿੱਚ ਨਜ਼ਰ ਆਵੇਗੀ ਜ਼ਰੀਨ ਖ਼ਾਨ

miss pooja Image From Miss Pooja's Instagram

ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ਅਤੇ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਲੱਖਾਂ ਲੋਕ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ ।

Miss Pooja Image From Miss Pooja's Instagram

ਜਦੋਂਕਿ ਕਈ ਲੋਕਾਂ ਦੀ ਹੁਣ ਤੱਕ ਮੌਤ ਵੀ ਹੋ ਚੁੱਕੀ ਹੈ ।ਕੋਰੋਨਾ ਦੇ ਵੱਧਦੇ ਕੇਸਾਂ ਦੇ ਕਾਰਨ ਕਈ ਥਾਵਾਂ ਤੇ ਨਾਈਟ ਕਰਫਿਊ ਵੀ ਲ਼ੱਗ ਚੁੱਕਿਆ ਹੈ । ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਸਖਤੀ ਵਧਾ ਦਿੱਤੀ ਗਈ ਹੈ ।

 

View this post on Instagram

 

A post shared by Miss Pooja (@misspooja)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network