ਗਾਇਕਾ ਮਿਸ ਪੂਜਾ ਨੇ ਸਾਂਝਾ ਕੀਤਾ ਇਹ ਵੀਡੀਓ, ਭੂਆ-ਭਤੀਜੇ ਦਾ ਇਹ ਅੰਦਾਜ਼ ਹਰ ਇੱਕ ਨੂੰ ਆ ਰਿਹਾ ਹੈ ਪਸੰਦ, ਦੇਖੋ ਵੀਡੀਓ

Written by  Lajwinder kaur   |  June 06th 2021 11:58 AM  |  Updated: June 06th 2021 11:58 AM

ਗਾਇਕਾ ਮਿਸ ਪੂਜਾ ਨੇ ਸਾਂਝਾ ਕੀਤਾ ਇਹ ਵੀਡੀਓ, ਭੂਆ-ਭਤੀਜੇ ਦਾ ਇਹ ਅੰਦਾਜ਼ ਹਰ ਇੱਕ ਨੂੰ ਆ ਰਿਹਾ ਹੈ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ।ਉਨ੍ਹਾਂ ਨੇ ਆਪਣੀ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ, ਜਿਸ ਉਹ ਆਪਣੇ ਭਤੀਜੇ ਅਵਨੂਰ ਸਿੰਘ ਦੇ ਨਾਲ ਨਜ਼ਰ ਆ ਰਹੀ ਹੈ।

Miss Pooja image source-instagram

ਹੋਰ ਪੜ੍ਹੋ : ਅੱਜ ਹੈ ਬਾਲੀਵੁੱਡ ਦੀ ਨਾਮੀ ਗਾਇਕਾ ਨੇਹਾ ਕੱਕੜ ਦਾ ਜਨਮਦਿਨ, ਪਤੀ ਰੋਹਨਪ੍ਰੀਤ ਸਿੰਘ ਨੇ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਵਿਸ਼

miss pooja with his nephew image source-instagram

ਮਿਸ ਪੂਜਾ ਆਪਣੇ ਭਤੀਜੇ ਦੇ ਨਾਲ ਪੰਜਾਬੀ ਗੀਤ ‘Majhail vs Malvain’  ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ। ਭੂਆ-ਭਤੀਜੇ ਦਾ ਇਹ ਕਿਊਟ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

singer miss pooja shared new poster of her upcoming song juraban image source-instagram

ਦੱਸ ਦਈਏ ਮਿਸ ਪੂਜਾ ਬਹੁਤ ਜਲਦ ਆਪਣੇ ਨਵੇਂ ਗੀਤ ਜੁਰਾਬਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਵੇਗੀ । ਗਾਇਕਾ ਮਿਸ ਪੂਜਾ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ । ਹਾਲ ਹੀ ‘ਚ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

 

View this post on Instagram

 

A post shared by Miss Pooja (@misspooja)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network