ਗਾਇਕ ਨਵ ਬੈਨੀਪਾਲ ਦੀ ਆਵਾਜ਼ ‘ਚ ਨਵਾਂ ਗੀਤ ‘ਚੰਨ ਦਾ ਭੁਲੇਖਾ’ ਕੀਤਾ ਜਾਵੇਗਾ ਰਿਲੀਜ਼

written by Shaminder | July 17, 2021

ਪੀਟੀਸੀ ਪੰਜਾਬੀ ‘ਤੇ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਗਾਇਕ ਨਵ ਬੈਨੀਪਾਲ ਦੀ ਆਵਾਜ਼ ‘ਚ ਨਵਾਂ ਗੀਤ ‘ਚੰਨ ਦਾ ਭੁਲੇਖਾ’ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦਾ ਵਰਲਡ ਪ੍ਰੀਮੀਅਰ  20  ਜੁਲਾਈ, ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਮਿਊਜ਼ਿਕ, ਪੀਟੀਸੀ ਚੱਕ ਦੇ ਸੁਣ ਸਕਦੇ ਹੋ । ਇਸ ਗੀਤ ਦੇ ਬੋਲ ਅਭਿਸ਼ੇਕ ਗੌਤਮ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਬੈਲੀ ਸਿੰਘ ਦਾ ਹੋਵੇਗਾ।

nav,

ਹੋਰ ਪੜ੍ਹੋ : ਪੋਤੇ ਪੋਤੀ ਦਾ ਪਾਲਣ ਪੋਸ਼ਣ ਕਰਨ ਲਈ ਘਰ ਘਰ ਜਾ ਕੇ ਸਬਜ਼ੀ ਵੇਚਦਾ ਸੀ ਬਜ਼ੁਰਗ, ਖਾਲਸਾ ਏਡ ਨੇ ਕੀਤੀ ਮਦਦ 

Nav Benipal

ਵੀਡੀਓ ਸੰਦੀਪ ਬੇਦੀ ਵੱਲੋਂ ਤਿਆਰ ਕੀਤਾ ਜਾਵੇਗਾ । ਨਵ ਬੈਨੀਪਾਲ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਇਸ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਇਸ ਗੀਤ ਦਾ ਜਿਸ ਤਰ੍ਹਾਂ ਦਾ ਟਾਈਟਲ ਹੈ ਉਸ ਤੋਂ ਤਾਂ ਇਹੀ ਲੱਗਦਾ ਹੈ ਕਿ ਇਹ ਗੀਤ ਰੋਮਾਂਟਿਕ ਗੀਤ ਹੋਵੇਗਾ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਤੇ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।

Chann Da Bhulekha

 

ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੁਨੀਆ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਦਾ ਯਤਨ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਣ ਵਾਲੇ ਇਨ੍ਹਾਂ ਗਾਇਕਾਂ ਦੇ ਗੀਤਾਂ ਨੂੰ ਕੌਮਾਂਤਰੀ ਪੱਧਰ ‘ਤੇ ਪਛਾਣ ਮਿਲਦੀ ਹੈ । ਤੁਸੀਂ ਵੀ ਜੇ ਸੰਗੀਤ ਦੀ ਦੁਨੀਆ ‘ਚ ਕਦਮ ਰੱਖ ਰਹੇ ਹੋ ਅਤੇ ਆਪਣੇ ਗਾਣੇ ਦੇਸ਼ ਦੁਨੀਆ ਤੱਕ ਪਹੁੰਚਾਉਣਾ ਚਾਹੁੰਦੇ ਤਾਂ ਆਪਣੇ ਗੀਤਾਂ ਨੂੰ ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕਰਵਾ ਸਕਦੇ ਹੋ ।

 

0 Comments
0

You may also like