
ਗਾਇਕ ਨਿੰਜਾ (Ninja) ਨੇ ਵੀ ਲੋਹੜੀ (Lohri) ਦੇ ਮੌਕੇ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਲੋਹੜੀ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ । ‘ਚ ਉਹ ਲੋਹੜੀ ਦਾ ਭੁੱਗਾ ਬਾਲਦੇ ਹੋਏ ਨਜ਼ਰ ਆ ਰਹੇ ਹਨ ।ਜਦੋਂਕਿ ਇੱਕ ਹੋਰ ਵੀਡੀਓ ‘ਚ ਗਾਇਕ ਜਲੇਬੀਆਂ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਵੇਖ ਕੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਗਾਇਕ ਨੇ ਆਪਣੇ ਪੁੱਤਰ ਦੀ ਪਹਿਲੀ ਲੋਹੜੀ ਧੂਮਧਾਮ ਦੇ ਨਾਲ ਮਨਾਈ ਹੈ ।
ਗਾਇਕ ਨੇ ਇਸ ਮੌਕੇ ਲੋਕਾਂ ਦੇ ਲਈ ਖਾਣ ਪੀਣ ਦਾ ਖ਼ਾਸ ਇੰਤਜ਼ਾਮ ਕੀਤਾ ਹੋਇਆ ਸੀ ਅਤੇ ਖੁਦ ਵੀ ਜਲੇਬੀਆਂ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਅਫਸਾਨਾ ਖ਼ਾਨ ਦੀ ਸਿਹਤ ਹੋਈ ਖਰਾਬ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ਹੈ । ਜਿਸ ਦੇ ਨਾਲ ਅਕਸਰ ਉਹ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਨਿੰਜਾ ਨੇ ਪੰਜਾਬੀ ਗਾਇਕੀ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ।

ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਕਈ ਫ਼ਿਲਮਾਂ ਕਰ ਰਹੇ ਹਨ ।
View this post on Instagram
ਪਰ ਉਨ੍ਹਾਂ ਦੀ ਸੋਨਮ ਬਾਜਵਾ ਦੇ ਨਾਲ ਆਈ ਫ਼ਿਲਮ ‘ਅੜਬ ਮੁਟਿਆਰਾਂ’ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
View this post on Instagram