ਗਾਇਕ ਨਿੰਜਾ ਨੇ ਆਪਣੇ ਨਵਜਾਤ ਭਤੀਜੇ ਦੇ ਨਾਲ ਤਸਵੀਰ ਕੀਤੀ ਸਾਂਝੀ

written by Shaminder | December 14, 2020

ਗਾਇਕ ਨਿੰਜਾ ਤਾਇਆ ਬਣ ਗਏ ਹਨ । ਉਨ੍ਹਾਂ ਨੇ ਆਪਣੇ ਨਵਜਾਤ ਭਤੀਜੇ ਦੇ ਨਾਲ ਇੱਕ ਤਸਵੀਰ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਨਿੰਜਾ ਨੇ ਲਿਖਿਆ ਕਿ ‘ਤਾਇਆ ਭਤੀਜਾ’ । ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਬਾਅਦ ਨਿੰਜਾ ਦੇ ਪ੍ਰਸ਼ੰਸਕ ਕਮੈਂਟਸ ਕਰਕੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ।  Ninja ਨਿੰਜਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ‘ਚ ਉਨ੍ਹਾਂ ਦਾ ਗੀਤ ‘ਰੋਈਂ ਨਾਂ’, ‘ਆਦਤ’, ‘ਧੋਖਾ’ ਸਣੇ ਕਈ ਗੀਤ ਹਨ ਜੋ ਸਰੋਤਿਆਂ ਦੀ ਪਹਿਲੀ ਪਸੰਦ ਹਨ । ਹੋਰ ਪੜ੍ਹੋ : ਨਿੰਜਾ, ਅਖਿਲ ਤੇ ਅਨਮੋਲ ਕਵਾਤਰਾ ਆਪਣੇ ਸਾਥੀਆਂ ਨਾਲ ਪਹੁੰਚੇ ਕਿਸਾਨ ਸੰਘਰਸ਼ ‘ਚ, ਖਾਲਸਾ ਏਡ ਦੇ ਨਾਲ ਮਿਲ ਕੇ ਲੰਗਰ ਦੀ ਸੇਵਾ ਕਰਦੇ ਆਏ ਨਜ਼ਰ
Ninja ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ । ਫ਼ਿਲਮ ‘ਦੂਰਬੀਨ’ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ । ninja ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਕੰਮ ਕਰ ਚੁੱਕੇ ਹਨ । ਆਉਣ ਵਾਲੇ ਦਿਨਾਂ ‘ਚ ਵੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉੇਣ ਵਾਲੇ ਹਨ ।

 
View this post on Instagram
 

A post shared by NINJA (@its_ninja)

0 Comments
0

You may also like