ਹਰ ਇੱਕ ਨੂੰ ਪਸੰਦ ਆ ਰਿਹਾ ਹੈ ਨਿੰਜਾ ਤੇ ਕਿਊਟ ਬੱਚੀ ਦਾ ਇਹ ਪਿਆਰਾ ਜਿਹਾ ਵੀਡੀਓ, ਗਾਇਕ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਵੀਡੀਓ

written by Lajwinder kaur | May 21, 2021

ਪੰਜਾਬੀ ਗਾਇਕ ਨਿੰਜਾ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਹੈ।

ninja punjabi singer Image Source: instagram
ਹੋਰ ਪੜ੍ਹੋ : ਬੇਟੇ ਵਿਆਨ ਦੇ ਬਰਥਡੇਅ ਤੇ ਮੰਮੀ ਸ਼ਿਲਪਾ ਸ਼ੈੱਟੀ ਤੇ ਪਾਪਾ ਰਾਜ ਕੁੰਦਰਾ ਨੇ ਪਿਆਰੀ ਜਿਹੀ ਵੀਡੀਓ ਸਾਂਝੀ ਕਰਕੇ ਕੀਤਾ ਵਿਸ਼
punjabi singer ninja Image Source: instagram
ਇਸ ਵੀਡੀਓ 'ਚ ਨਿੰਜਾ (NINJA) ਕਿਊਟ ਜਿਹੀ ਬੱਚੀ ਕਨਿਸ਼ਤਾ ਕੌਸ਼ਿਕ (Kanishtha Kaushik) ਦੇ ਨਾਲ ਨਜ਼ਰ ਆ ਰਹੇ ਨੇ। ਦੋਵੇਂ ਜਣੇ ਹਾਲ ਹੀ ‘ਚ ਆਏ ਪੰਜਾਬੀ ਗੀਤ ਬੀ ਰੈਡੀ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ 'ਚ ਨਿੰਜਾ ਦੀ ਨਵੀਂ ਜੀਪ ਵੀ ਨਜ਼ਰ ਆ ਰਹੀ ਹੈ। ਦਰਸ਼ਕ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ।
punjabi singer ninja shared new poster of his upcoming song befikra Image Source: instagram
ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣਾ ਇੱਕ ਹੋਰ ਨਵਾਂ ਗੀਤ Befikra ਲੈ ਕੇ ਆ ਰਹੇ ਨੇ। ਜਿਸ ਦਾ ਪੋਸਟਰ ਉਨ੍ਹਾਂ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਹੈ। ਨਿੰਜਾ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਉਨ੍ਹਾਂ ਦੀ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਨੇ, ਪਰ ਕੋਰੋਨਾ ਕਾਲ ਦੀ ਮਾਰ ਮਨੋਰੰਜਨ ਜਗਤ ਨੂੰ ਵੀ ਝੱਲਣੀ ਪੈ ਰਹੀ ਹੈ।  
 
View this post on Instagram
 

A post shared by NINJA (@its_ninja)

0 Comments
0

You may also like