ਗਾਇਕ ਨਿੰਜਾ ਸ਼ਿਪਰਾ ਗੋਇਲ ਨਾਲ ਲੈ ਕੇ ਆ ਰਹੇ ਨੇ ਨਵਾਂ ਟਰੈਕ ‘Jatt Nikle’, ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਪੋਸਟਰ

Written by  Lajwinder kaur   |  March 18th 2021 10:40 AM  |  Updated: March 18th 2021 10:40 AM

ਗਾਇਕ ਨਿੰਜਾ ਸ਼ਿਪਰਾ ਗੋਇਲ ਨਾਲ ਲੈ ਕੇ ਆ ਰਹੇ ਨੇ ਨਵਾਂ ਟਰੈਕ ‘Jatt Nikle’, ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਪੋਸਟਰ

ਪੰਜਾਬੀ ਗਾਇਕ ਨਿੰਜਾ ਜੋ ਕਿ ਬਹੁਤ ਜਲਦ ਆਪਣਾ ਨਵਾਂ ਟਰੈਕ ਲੈ ਕੇ ਰਹੇ ਨੇ। ਉਹ ‘ਜੱਟ ਨਿਕਲੇ’ (Jatt Nikle) ਟਾਈਟਲ ਹੇਠ ਨਵਾਂ ਗੀਤ ਲੈ  ਕੇ ਆ ਰਹੇ ਨੇ। ਇਸ ਗੀਤ ਨੂੰ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਣਗੇ ਨਿੰਜਾ ਤੇ ਗਾਇਕਾ ਸ਼ਿਪਰਾ ਗੋਇਲ ।

inside image of ninja and shipra goyal jatt nikle poster image source- instagram

ਹੋਰ ਪੜ੍ਹੋ : ਮਾਧੁਰੀ ਦੀਕਸ਼ਿਤ ਨੇ ਆਪਣੇ ਬੇਟੇ ਦੇ ਜਨਮਦਿਨ 'ਤੇ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਵਿਸ਼, ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ

inside image of ninja image source- instagram

ਗਾਇਕ ਨਿੰਜਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ। ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਪ੍ਰਦੀਪ ਮਲਕ ਨੇ ਲਿਖੇ ਨੇ ਤੇ ਮਿਊਜ਼ਿਕ ਹੋਵੇਗਾ Sembhy K ਦਾ ਹੋਵੇਗਾ ।ਇਹ ਪੂਰਾ ਗੀਤ 24 ਮਾਰਚ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ।

singer shipra goyal image source- instagram

ਜੇ ਗੱਲ ਕਰੀਏ ਗਾਇਕ ਨਿੰਜਾ ਤੇ ਸ਼ਿਪਰਾ ਗੋਇਲ ਦੇ ਵਰਕ ਫਰੰਟ ਦੀ ਤਾਂ ਦੋਵੇਂ ਜਣੇ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ ਚੋਂ ਇੱਕ ਨੇ। ਦੋਵੇਂ ਜਣੇ ਆਪਣੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਨਿੰਜਾ ਜੋ ਕਿ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ਚ ਸਰਗਰਮ ਨੇ । ਗਾਇਕਾ ਸ਼ਿਪਰਾ ਗੋਇਲ ਪੰਜਾਬੀ ਫ਼ਿਲਮਾਂ ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ।

 

View this post on Instagram

 

A post shared by NINJA (@its_ninja)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network