ਨਿੰਜਾ ਦੀ ਸਰਦਾਰੀ ਲੁੱਕ ਵਾਲੀਆਂ ਤਸਵੀਰਾਂ ਆਈਆਂ ਸਾਹਮਣੇ, ਪ੍ਰਸ਼ੰਸਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

Reported by: PTC Punjabi Desk | Edited by: Lajwinder kaur  |  June 30th 2021 12:23 PM |  Updated: June 30th 2021 12:23 PM

ਨਿੰਜਾ ਦੀ ਸਰਦਾਰੀ ਲੁੱਕ ਵਾਲੀਆਂ ਤਸਵੀਰਾਂ ਆਈਆਂ ਸਾਹਮਣੇ, ਪ੍ਰਸ਼ੰਸਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਪੰਜਾਬੀ ਗਾਇਕ ਨਿੰਜਾ ਜੋ ਕਿ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਗਾਇਕ ਨਿੰਜਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ। ਉਨ੍ਹਾਂ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ।

Ninja With new Jeep Image Source: Instagram

ਹੋਰ ਪੜ੍ਹੋ :  ਹਰ ਇੱਕ ਨੂੰ ਖੂਬ ਪਸੰਦ ਆ ਰਿਹਾ ਹੈ ਅਮਰਿੰਦਰ ਗਿੱਲ ਦਾ ਇਹ ਵੀਡੀਓ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਇਹ ਪੁਰਾਣਾ ਵੀਡੀਓ

ਹੋਰ ਪੜ੍ਹੋ :  ਰਿਤੇਸ਼ ਦੇਸ਼ਮੁਖ ਆਪਣੀ ਪਤਨੀ ਜੇਨੇਲੀਆ ਨਾਲ ਹਿੰਦੀ ਗੀਤ ‘ਤੇ ਬਣਾਇਆ ਰੋਮਾਂਟਿਕ ਵੀਡੀਓ, ਸੋਸ਼ਲ ਮੀਡੀਆ ਉੱਤੇ ਹੋਇਆ ਵਾਇਰਲ

inside image of ninja new look sardari look Image Source: Instagram

ਇਨ੍ਹਾਂ ਤਸਵੀਰਾਂ ‘ਚ ਉਹ ਸਰਦਾਰੀ ਲੁੱਕ ‘ਚ ਨਜ਼ਰ ਆ ਰਹੇ ਨੇ। ਉਨ੍ਹਾਂ ਨੇ ਕੇਸਰੀ ਰੰਗ ਦੀ ਪੱਗ ਬੰਨੀ ਹੋਈ ਹੈ ਜਿਸ ਚ ਉਹ ਬਹੁਤ ਹੀ ਘੈਂਟ ਲੱਗ ਰਹੇ ਨੇ। ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਇਹ ਲੁੱਕ ਕਾਫੀ ਪਸੰਦ ਆ ਰਹੀ ਹੈ। ਰੇਸ਼ਮ ਸਿੰਘ ਅਨਮੋਲ, ਰਾਜਵੀਰ ਜਵੰਦਾ ਤੇ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਨਿੰਜਾ ਦੀ ਤਾਰੀਫ ਕੀਤੀ ਹੈ।

ninja Image Source: Instagram

ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਹਾਲ ਹੀ ਨਿੰਜਾ ਆਪਣੇ ਨਵੇਂ ਟਰੈਕ ‘ਤੇਰੇ ਨਾਲੋਂ’ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਨੇ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network