ਗਾਇਕ ਪਾਰਸ ਮਨੀ ਦਾ ਗੀਤ ’26 ਜਨਵਰੀ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | January 18, 2021

ਪੀਟੀਸੀ ਰਿਕਾਰਡਜ਼ ਵੱਲੋਂ ਗਾਇਕ ਪਾਰਸ ਮਨੀ ਦੀ ਆਵਾਜ਼ ‘ਚ ਗੀਤ '26 ਜਨਵਰੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਤਾਰੀ ਜੌਹਲ ਅਤੇ ਦੀਪ ਧਾਲੀਵਾਲ ਨੇ ਲਿਖੇ ਹਨ। ਜਦੋਂਕਿ ਮਿਊਜ਼ਿਕ ਸੁਖਬੀਰ ਰੰਧਾਵਾ ਨੇ ਦਿੱਤਾ ਹੈ ।ਇਸ ਗੀਤ ‘ਚ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਗੱਲ ਕੀਤੀ ਗਈ ਹੈ ਜੋ ਪਿਛਲੇ 51 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਦੇ ਰਹੇ ਹਨ । paras mani ਪਰ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਹੈ । ਜਿਸ ਤੋਂ ਬਾਅਦ ਕਿਸਾਨਾਂ ਨੇ 26 ਜਨਵਰੀ ਨੂੰ ਟ੍ਰੈਕਟਰ ਮਾਰਚ ਕੱਢਣ ਜਾ ਰਹੇ ਹਨ । ਜਿਸ ‘ਚ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ । ਹੋਰ ਪੜ੍ਹੋ : ਕਿਸਾਨਾਂ ਖਿਲਾਫ ਬੋਲਣ ਵਾਲੀ ਹੇਮਾ ਮਾਲਿਨੀ ਨੂੰ ਕਿਸਾਨਾਂ ਨੇ ਲਿਖੀ ਖੁੱਲ੍ਹੀ ਚਿੱਠੀ, ਕਿਹਾ ‘ਹੇਮਾ ਮਾਲਿਨੀ ਪੰਜਾਬ ਆ ਕੇ ਸਮਝਾਵੇ ਖੇਤੀ ਕਾਨੂੰਨ’
paras mani ਇਸ ਦੇ ਨਾਲ ਹੀ ਗੀਤ ‘ਚ ਖੇਤੀ ਕਾਨੂੰਨਾਂ ਦੇ ਤਹਿਤ ਹੋਣ ਵਾਲੀ ਖੇਤੀ ਦੇ ਬਾਰੇ ਵੀ ਦੱਸਿਆ ਗਿਆ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲਿਆ ਕੇ ਕਿਸਾਨਾਂ ਦੀ ਫਸਲ ਉਨ੍ਹਾਂ ਨੂੰ ਹੀ ਮਹਿੰਗੇ ਭਾਅ ‘ਤੇ ਖਰੀਦਣ ਲਈ ਮਜਬੂਰ ਕਰਨਗੇ । paras mani ਇਸ ਗੀਤ ਨੁੰ ਸਰੋੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

0 Comments
0

You may also like