ਗਾਇਕ ਪ੍ਰਭ ਗਿੱਲ ਦੇ ਆਉਣ ਵਾਲੇ ਨਵੇਂ ਗੀਤ ‘Mera Good luck’ ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਹੋਵੇਗੇ ਰਿਲੀਜ਼

written by Lajwinder kaur | June 29, 2021

ਪਿਆਰ ਦੇ ਗੀਤਾਂ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੇ ਗਾਇਕ ਪ੍ਰਭ ਗਿੱਲ ਬਹੁਤ ਹੀ ਜਲਦ ਆਪਣਾ ਨਵਾਂ ਟਰੈਕ ਲੈ ਕੇ ਆ ਰਹੇ ਨੇ। ਜੀ ਹਾਂ ਉਹ ‘ਮੇਰਾ ਗੁੱਡ ਲੱਕ’ (Mera Good luck) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆ ਰਹੇ ਨੇ। ਇਸ ਗੀਤ ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕਿਆ ਗਿਆ ਹੈ।

Prabh Gill Image Source: Instagram
ਹੋਰ ਪੜ੍ਹੋ : ਗਾਇਕਾ ਤਨਿਸ਼ਕ ਕੌਰ ਨੇ ਆਪਣੀ ਮਾਂ ਦੇ ਨਾਲ ਗਾਇਆ ‘ਮਾਵਾਂ ਤੇ ਧੀਆਂ ਰਲ ਬੈਠੀਆਂ’ ਗੀਤ, ਹਰ ਇੱਕ ਨੂੰ ਕਰ ਰਿਹਾ ਹੈ ਭਾਵੁਕ, ਦੇਖੋ ਵੀਡੀਓ
: ਗੋਪੀ ਵੜੈਚ ਤੇ ਤਰਸੇਮ ਜੱਸੜ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਮਾਕੇਦਾਰ ਗੀਤ “The Real Men”, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
singer prabh gill shared mera good luck new poster with releasing date Image Source: Instagram
ਜੀ ਹਾਂ ਉਨ੍ਹਾਂ ਨੇ ਆਪਣੇ ਗੀਤ ਦਾ ਨਵਾਂ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ- ‘ਦੋ ਜੁਲਾਈ ਨੂੰ ਇਹ ਪੂਰਾ ਗੀਤ ਰਿਲੀਜ਼ ਹੋਵੇਗਾ’। ਜੇ ਗੱਲ ਕਰੀਏ ਇਸ ਗੀਤ ਦੇ ਬੋਲ ਮਨਿੰਦਰ ਕੈਲੀ ਨੇ ਲਿਖੇ ਤੇ ਮਿਊਜ਼ਿਕ ਹੋਵੇਗਾ ਦੇਸੀ ਰੂਟਜ਼ ਦਾ । ਗਾਣੇ ਦਾ ਵੀਡੀਓ Frame Singh ਵੱਲੋਂ ਤਿਆਰ ਕੀਤਾ ਗਿਆ ਹੈ।
Mera Good luck-Prabh Gill Image Source: Instagram
ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਤਾਰਿਆਂ ਦੇ ਦੇਸ਼, ਇੱਕ ਰੀਝ, ਬੱਚਾ, ਮੇਰੇ ਕੋਲ, ਜਾਨ, ਪਹਿਲੀ ਵਾਰ, ਤਮੰਨਾ,ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ। ਆਉਣ ਵਾਲੇ ਸਮੇਂ ‘ਚ ਉਹ ਪੰਜਾਬੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।  
 
View this post on Instagram
 

A post shared by Prabh Gill (@prabhgillmusic)

0 Comments
0

You may also like