ਗਾਇਕ ਆਰ ਨੇਤ ਨੇ ਆਪਣੇ ਪਿਤਾ ਦੇ ਨਾਲ ਲਾਈ ਓਪਨ ਜੀਪ ‘ਚ ਪਿੰਡ ਦੀ ਗੇੜੀ, ਸਾਂਝਾ ਕੀਤਾ ਵੀਡੀਓ

written by Shaminder | May 20, 2021

ਗਾਇਕ ਆਰ ਨੇਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਆਰ ਨੇਤ ਦੇ ਪਿਤਾ ਓਪਨ ਜੀਪ ਡਰਾਈਵ ਕਰ ਰਹੇ ਹਨ, ਜਦੋਂਕਿ ਗਾਇਕ ਖੁਦ ਨਾਲ ਵਾਲੀ ਸੀਟ ‘ਤੇ ਬੈਠਾ ਨਜ਼ਰ ਆ ਰਿਹਾ ਹੈ ।

R Nait With Father Image From R Nait Instagram

ਹੋਰ ਪੜ੍ਹੋ : ਅਨਿਲ ਕਪੂਰ ਦੀ ਪਤਨੀ ਨੇ ਵੈਡਿੰਗ ਐਨੀਵਰਸਰੀ ‘ਤੇ ਸਾਂਝਾ ਕੀਤਾ ਖ਼ਾਸ ਵੀਡੀਓ 

R Nait Image From R Nait Instagram

ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਵੀਡੀਓ ਨੂੰ ਆਰ ਨੇਤ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ । ਆਰ ਨੇਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਪੰਜਾਬੀ ਇੰਡਸਟਰੀ ‘ਚ ਉਹ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ।

R Nait Image From R Nait Instagram

ਪੰਜਾਬੀ ਇੰਡਸਟਰੀ ‘ਚ ਇਹ ਮੁਕਾਮ ਹਾਸਲ ਕਰਨ ਦੇ ਲਈ ਉਨ੍ਹਾਂ ਨੂੰ ਕਰੜਾ ਸੰਘਰਸ਼ ਕਰਨਾ ਪਿਆ । ਹਾਲ ਹੀ ‘ਚ ਉਨ੍ਹਾਂ ਦਾ ਗੀਤ ਆਇਆ ‘ਬਾਪੂ ਬੰਦਾ ਬੰਬ’ ਜਿਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by R Nait (@official_rnait)

ਹੁਣ ਮੁੜ ਤੋਂ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣ ਜਾ ਰਹੇ ਹਨ ।

 

You may also like