ਗਾਇਕ ਰਣਜੀਤ ਬਾਵਾ ਨੇ ਸਾਂਝਾ ਕੀਤਾ ਆਪਣੇ ਪ੍ਰਸ਼ੰਸਕ ਦੇ ਨਾਲ ਵੀਡੀਓ

written by Shaminder | June 28, 2021

ਗਾਇਕ ਰਣਜੀਤ ਬਾਵਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੇ ਇੱਕ ਪ੍ਰਸ਼ੰਸਕ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਰਣਜੀਤ ਬਾਵਾ ਸਕਵੇਡ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਗਿਆ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਣਜੀਤ ਬਾਵਾ ਇਸ ਵੀਡੀਓ ‘ਚ ਦੱਸ ਰਹੇ ਹਨ ਕਿ ਉਨ੍ਹਾਂ ਦਾ ਫੈਨ ਨਾਂ ਤਾਂ ਬੋਲ ਸਕਦਾ ਹੈ ਅਤੇ ਨਾਂ ਹੀ ਸੁਣ ਸਕਦਾ ਹੈ ।

Ranjit Bawa Image Source: Instagram
ਹੋਰ ਪੜ੍ਹੋ : ਨੀਰੂ ਬਾਜਵਾ ਨੇ ਸ਼ੇਅਰ ਕੀਤਾ ਬੇਟੀ ਦੇ ਨਾਲ ਵੀਡੀਓ, ਸਿੱਧੂ ਮੂਸੇਵਾਲਾ ਦੇ ਗੀਤ ‘ਤੇ ਕੀਤਾ ਡਾਂਸ 
Ranjit Bawa Image Source: Instagram
ਇਸ ਨੇ ਆਪਣੇ ਹੱਥਾਂ ਦੇ ਨਾਲ ਮੇਰੀ ਪੇਂਟਿੰਗ ਬਣਾਈ ਹੈ । ਤੁਸੀਂ ਏਨੀਂ ਜ਼ੋਰ ਦੇ ਨਾਲ ਤਾੜੀਆਂ ਮਾਰੋ ਕਿ ਇਹ ਆਵਾਜ਼ ਇਨ੍ਹਾਂ ਦੇ ਦਿਲ ਤੱਕ ਪਹੁੰਚੇ । ਇਸ ਵੀਡੀਓ ਨੂੰ ਬਾਵਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
Ranjit Bawa Image Source: Instagram
ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।
 
View this post on Instagram
 

A post shared by RANJIT BAWA SQUAD (@ranjitbawasquad)

0 Comments
0

You may also like