ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘ਟਾਊਨ ਵਿੱਚ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

written by Shaminder | March 10, 2021

ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘ਟਾਊਨ ਵਿੱਚ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਰਣਬੀਰ ਸਿੰਘ ਨੇ ਲਿਖੇ ਨੇ, ਜਦੋਂਕਿ ਮਿਊਜ਼ਿਕ ਦਿੱਤਾ ਹੈ ਯੰਗਸਟਰ ਪੌਪ ਬੁਆਏ ਨੇ ।ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

Ranjit Bawa Image From Ranjit Bawa’s Song ‘Town Vich’ Instagram

ਹੋਰ ਪੜ੍ਹੋ : ਗੁਰਲੇਜ ਅਖ਼ਤਰ ਨੇ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਭਰਾ ਸ਼ਮਸ਼ਾਦ ਅਖ਼ਤਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ  

Ranjit Bawa Image From Ranjit Bawa’s Song ‘Town Vich’ Instagram

ਇਸ ਗੀਤ ‘ਚ ਅਜਿਹੇ ਗੱਭਰੂ ਦੀ ਗੱਲ ਕੀਤੀ ਗਈ ਹੈ ਜੋ ਕਿ ਆਪਣੇ ਇਲਾਕੇ ‘ਚ ਪੂਰਾ ਰੋਅਬ ਰੱਖਦਾ ਹੈ ।ਇਸ ਗੱਭਰੂ ‘ਤੇ ਮੁਟਿਆਰਾਂ ਵੀ ਆਪਣਾ ਦਿਲ ਹਾਰ ਜਾਂਦੀਆਂ ਹਨ ।

Ranjit bawa Image From Ranjit Bawa’s Song ‘Town Vich’ Instagram

ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ‘ਤੇ ਵੀ ਸੁਣ ਸਕਦੇ ਹੋ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਨੇ ਕਈ ਹਿੱਟ ਗੀਤ ਦਿੱਤੇ ਹਨ ।ਗੀਤਾਂ ਦੇ ਨਾਲ ਨਾਲ ਰਣਜੀਤ ਬਾਵਾ ਕਈ ਹਿੱਟ ਫ਼ਿਲਮਾਂ ਵੀ ਦੇ ਚੁੱਕੇ ਹਨ ।


ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਉਹ ਜਲਦ ਹੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਇਸ ਤੋਂ ਪਹਿਲਾਂ ਕੋਰੋਨਾ ਕਾਲ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ਤਾਰਾ ਮੀਰਾ ਰਿਲੀਜ਼ ਹੋਈ ਸੀ । ਜਿਸ ਨੂੰ ਕਿ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।

 

0 Comments
0

You may also like