Advertisment

ਗਾਇਕ ਸਰਬਜੀਤ ਚੀਮਾ ਤੇ ਉਹਨਾਂ ਦੇ ਪਿੰਡ ਦੇ ਲੋਕ ਕਿਸਾਨ ਮੋਰਚੇ ਲਈ ਹੋਏ ਰਵਾਨਾ

author-image
By Rupinder Kaler
New Update
ਗਾਇਕ ਸਰਬਜੀਤ ਚੀਮਾ ਤੇ ਉਹਨਾਂ ਦੇ ਪਿੰਡ ਦੇ ਲੋਕ ਕਿਸਾਨ ਮੋਰਚੇ ਲਈ ਹੋਏ ਰਵਾਨਾ
Advertisment
ਗਾਇਕ ਸਰਬਜੀਤ ਚੀਮਾ ਲਗਾਤਾਰ ਕਿਸਾਨ ਮੋਰਚੇ ਤੇ ਡਟੇ ਹੋਏ ਹਨ । ਇਸ ਸਭ ਦੇ ਚਲਦੇ ਹੁਣ ਉਹਨਾਂ ਦੇ
Advertisment
ਪਿੰਡ ਚੀਮਾ ਕਲਾਂ ਤੇ ਚੀਮਾ ਖੁਰਦ ਦੇ ਕਿਸਾਨਾਂ ਦਾ ਇੱਕ ਜੱਥਾ ਦਿੱਲੀ ਲਈ ਰਵਾਨਾ ਹੋਇਆ ਹੈ । ਜਿਸ ਦੀ ਵੀਡੀਓ ਸਰਬਜੀਤ ਚੀਮਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ । ਇਸ ਵੀਡੀਓ ਵਿੱਚ ਸਰਬਜੀਤ ਚੀਮਾ ਤੇ ਉਹਨਾਂ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰ ਦਿਖਾਈ ਦੇ ਰਹੇ ਹਨ । sarbjit ਹੋਰ ਪੜ੍ਹੋ : ਇਨਸਾਨੀਅਤ ਦੀ ਸੇਵਾ ਕਰਨ ਵਾਲੀ ਖਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨੌਮੀਨੇਟ, ਗੁਰਪ੍ਰੀਤ ਘੁੱਗੀ ਨੇ ਦਿੱਤੀ ਵਧਾਈ
Advertisment
‘ਆਉ ਅੱਜ ਸਾਰੇ ਦਸ਼ਮੇਸ਼ ਪਿਤਾ ਜੀ ਦੇ ਚਰਨਾਂ ‘ਚ ਅਰਦਾਸ ਕਰੀਏ, ਆਪਣੇ ਹੱਕਾਂ ਲਈ ਲੜ ਰਹੇ ਕਿਸਾਨ ਵੀਰਾਂ, ਭੈਣਾਂ ਨੂੰ ਜਿੱਤ ਪ੍ਰਾਪਤ ਹੋਵੇ’-ਹਰਭਜਨ ਮਾਨ, ਦੇਖੋ ਨਵਾਂ ਕਿਸਾਨੀ ਗੀਤ ‘ਬਾਜਾਂ ਵਾਲਿਆਂ’ sarbjit ਇਸ ਵੀਡੀਓ ਵਿੱਚ ਸਰਬਜੀਤ ਚੀਮਾ ਕਹਿੰਦੇ ਹਨ ਕਿ ਇਸ ਅੰਦੋਲਨ ਵਿੱਚ ਜਿਨ੍ਹਾਂ ਕਿਸਾਨਾਂ, ਨੌਜਵਾਨਾਂ ਤੇ ਕਿਸਾਨ ਬੀਬੀਆਂ ਨੇ ਸ਼ਹੀਦੀਆਂ ਪਾਈਆਂ ਹਨ, ਉਹਨਾਂ ਦਾ ਨਾਂਅ ਇਤਿਹਾਸ ਵਿੱਚ ਲਿਖਿਆ ਜਾਵੇਗਾ । ਉਹਨਾਂ ਦੀ ਕੁਰਬਾਨੀਆਂ ਨੂੰ ਲੋਕ ਰਹਿੰਦੀ ਦੁਨੀਆਂ ਤੱਕ ਯਾਦ ਰੱਖਣਗੇ । ਉਹਨਾਂ ਨੇ ਕਿ ਨੇ ਕਿਹਾ ਕਿ ਉਹਨਾਂ ਦੇ ਪਿੰਡ ਤੋਂ ਇੱਕ ਜੱਥਾ ਰਵਾਨਾ ਹੋਣ ਲੱਗਾ ਹੈ, ਇਹ ਜੱਥਾ ਉੱਥੇ ਜਾ ਕੇ ਸੇਵਾ ਕਰੇਗਾ । publive-image ਤੁਹਾਨੂੰ ਦੱਸ ਦਿੰਦੇ ਹਾਂ ਕਿ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਕਰੀਬ ਦੋ ਮਹੀਨੇ ਤੋਂ ਜਾਰੀ ਹੈ। ਕਿਸਾਨਾਂ ਨੇ ਹੁਣ 26 ਜਨਵਰੀ ਤੋਂ ਪਹਿਲਾਂ ਕਿਸਾਨ ਸੰਸਦ ਕਰਾਉਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ 23-24 ਜਨਵਰੀ ਨੂੰ ਕਿਸਾਨ ਸੰਸਦ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਸਮਾਗਮ ਸਿੰਘੂ ਬਾਰਡਰ ਨੇੜੇ ਗੁਰੂ ਤੇਗ ਬਹਾਦਰ ਯਾਦਗਾਰ ਵਿਖੇ ਹੋਵੇਗਾ।
Advertisment

Stay updated with the latest news headlines.

Follow us:
Advertisment
Advertisment
Latest Stories
Advertisment