ਉੱਘੇ ਗਾਇਕ ਸਤਵਿੰਦਰ ਬੁੱਗਾ ਨੇ ਪਿਤਾ ਨਾਲ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

Written by  Shaminder   |  June 17th 2020 11:38 AM  |  Updated: June 17th 2020 11:38 AM

ਉੱਘੇ ਗਾਇਕ ਸਤਵਿੰਦਰ ਬੁੱਗਾ ਨੇ ਪਿਤਾ ਨਾਲ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਗਾਇਕ ਸਤਵਿੰਦਰ ਬੁੱਗਾ ਨੇ ਆਪਣੇ ਪਿਤਾ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਉਨ੍ਹਾਂ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ “ਗੁਰੂ ਕਾ ਦਰਸ਼ਨ ਦੇਖ ਦੇਖ ਜੀਵਾਂ, ਬਾਪੂ ਜੀ ਨਾਲ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ, ਪੁਰਾਣੀ ਤਸਵੀਰ ਸਤਿ ਸ੍ਰੀ ਅਕਾਲ ਜੀ”। ਇਸ ਤਸਵੀਰ ਨੂੰ ਸਤਵਿੰਦਰ ਬੁੱਗਾ ਦੇ ਫੈਨਸ ਇਸ ਤਸਵੀਰ ਨੂੰ ਪਸੰਦ ਕਰ ਰਹੇ ਹਨ ਅਤੇ ਲਗਾਤਾਰ ਸ਼ੇਅਰ ਕਰ ਰਹੇ ਨੇ । ਸਤਵਿੰਦਰ ਬੁੱਗਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

https://www.instagram.com/p/CBhR1XgHJ4s/

ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਤੇ ਕਈ ਦਹਾਕੇ ਰਾਜ ਕੀਤਾ ਹੈ ਅਤੇ ਅੱਜ ਵੀ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।ਸਤਵਿੰਦਰ ਬੁੱਗਾ ਇੱਕ ਅਜਿਹੇ ਗਾਇਕ ਜੋ ਨੱਬੇ ਦੇ ਦਹਾਕੇ ‘ਚ ਕਾਫੀ ਪ੍ਰਸਿੱਧ ਹੋਏ ।

https://www.instagram.com/p/CA9K2UKn4ZG/

ਉਨ੍ਹਾਂ ਨੇ ਕਈ ਗੀਤ ਗਾਏ ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਅੱਜ ਵੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਨੇ ਗਾਇਕੀ ਦੇ ਗੁਰ ਚਰਨਜੀਤ ਆਹੁਜਾ,ਅਤੁਲ ਸ਼ਰਮਾ,ਸੁਰਿੰਦਰ ਬੱਚਨ ਤੋਂ ਸਿੱਖੇ।1998 ਤੋਂ ਉਨ੍ਹਾਂ ਨੇ ਆਪਣੇ ਸੰਗੀਤਕ ਸਫਰ ਦੀ ਸ਼ੁਰੂਆਤ ਕੀਤੀ । ਸਭ ਤੋਂ ਪਹਿਲੀ ਕੈਸੇਟ ਅਤੁਲ ਸ਼ਰਮਾ ਨੇ ਰਿਲੀਜ਼ ਕੀਤੀ ਸੀ ।

ਲਾਈਆਂ ਯਾਰਾਂ ਨੇ ਮਹਿਫਿਲਾਂ ਨਾਲ ਆਪਣੀ ਮੌਜੂਦਗੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕੀਤੀ ।ਘਰ ਪੈਸਿਆਂ ਦੀ ਕਮੀ ਨਹੀਂ ਸੀ ਜੁਆਇੰਟ ਪਰਿਵਾਰ ‘ਚ ਰਹਿਣ ਵਾਲੇ ਸਤਵਿੰਦਰ ਬੁੱਗਾ ਦੇ ਭਰਾ ਖੇਤੀਬਾੜੀ,ਕੰਬਾਇਨਾਂ ਹੋਰਨਾਂ ਸੂਬਿਆਂ ‘ਚ ਲਿਜਾਂਦੇ ਸਨ।ਇਸ ਤੋਂ ਇਲਾਵਾ ਆੜਤ ਦਾ ਵੀ ਕੰਮ ਕਰਦੇ ਸਨ ਜਿਸ ‘ਚ ਸਤਵਿੰਦਰ ਬੁੱਗਾ ਵੀ ਹੱਥ ਵਟਾਉਂਦੇ ਸਨ । ਇਸ ਲਈ ਘਰ ਵਾਲਿਆਂ ਨੇ ਉਨ੍ਹਾਂ ਨੂੰ ਗੀਤ ਗਾਉਣ ‘ਚ ਕਦੇ ਵੀ ਕੋਈ ਅੜਿੱਕਾ ਨਹੀਂ ਪਾਇਆ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network