ਗਾਇਕਾ ਸਤਵਿੰਦਰ ਬਿੱਟੀ ਛੋਟੀਆਂ ਛੋਟੀਆਂ ਬੱਚੀਆਂ ਨਾਲ ਖੇਡਦੀ ਆਈ ਨਜ਼ਰ, ਵੀਡੀਓ ਵਾਇਰਲ

Written by  Shaminder   |  September 29th 2021 02:34 PM  |  Updated: September 29th 2021 02:34 PM

ਗਾਇਕਾ ਸਤਵਿੰਦਰ ਬਿੱਟੀ ਛੋਟੀਆਂ ਛੋਟੀਆਂ ਬੱਚੀਆਂ ਨਾਲ ਖੇਡਦੀ ਆਈ ਨਜ਼ਰ, ਵੀਡੀਓ ਵਾਇਰਲ

ਗਾਇਕਾ ਸਤਵਿੰਦਰ ਬਿੱਟੀ  (Satwinder Bitti ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਉਹ ਛੋਟੀਆਂ-ਛੋਟੀਆਂ ਬੱਚੀਆਂ ਦੇ ਨਾਲ ਖੇਡਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ‘ਚ ਗਾਇਕਾ ਦਾ ਨਵਾਂ ਗੀਤ ‘ਧੀਆਂ ਹੱਥ ਡੋਰ ਦਿਓ’ ਚੱਲ ਰਿਹਾ ਹੈ । ਇਸ ਵੀਡੀਓ ਨੂੰ ਗਾਇਕਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਦੇ ਰਹੇ ਹਨ ।

Satwinder bitti,-min (1) Image From Instagram

 ਹੋਰ ਪੜ੍ਹੋ : 90 ਦੇ ਦਹਾਕੇ ਦੀ ਮਸ਼ਹੂਰ ਅਦਾਕਾਰਾ ਮਨੀਸ਼ਾ ਕੋਇਰਾਲਾ ਦੀ ਬਦਲ ਚੁੱਕੀ ਹੈ ਲੁੱਕ, ਨਵੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਹੈਰਾਨ

ਸਤਵਿੰਦਰ ਬਿੱਟੀ ਨਾ ਸਿਰਫ ਇਨ੍ਹਾਂ ਬੱਚੀਆਂ ਦੇ ਨਾਲ ਖੇਡਦੀ ਦਿਖਾਈ ਦਿੱਤੀ ਬਲਕਿ ਇਨ੍ਹਾਂ ਬੱਚੀਆਂ ਦੇ ਨਾਲ ਗੱਲਾਂ ਵੀ ਕੀਤੀਆਂ । ਸਤਵਿੰਦਰ ਬਿੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Satwinder bitti,-min Image From Instagram

ਉਨ੍ਹਾਂ ਦੇ ਗੀਤਾਂ ਨੂੰ ਅੱਜ ਵੀ ਪੂਰੀ ਸ਼ਿੱਦਤ ਦੇ ਨਾਲ ਸਰੋਤੇ ਸੁਣਦੇ ਨੇ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਹ ਪੰਜਾਬੀ ਇੰਡਸਟਰੀ ‘ਚ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਉਹ ਜਾਣੇ ਜਾਂਦੇ ਹਨ । ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ । ਭਾਵੇਂ ਉਹ ਲੋਕ ਗੀਤ ਹੋਣ, ਰੋਮਾਂਟਿਕ ਹੋਣ ਜਾਂ ਫਿਰ ਧਾਰਮਿਕ ਗੀਤ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network