ਗਾਇਕ ਸਤਵਿੰਦਰ ਬੁੱਗਾ ਆਪਣੇ ਪਿਤਾ ਨਾਲ ਪਹੁੰਚੇ ਗੁਰਦੁਆਰਾ ਸਾਹਿਬ, ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  March 10th 2021 01:58 PM  |  Updated: March 10th 2021 01:58 PM

ਗਾਇਕ ਸਤਵਿੰਦਰ ਬੁੱਗਾ ਆਪਣੇ ਪਿਤਾ ਨਾਲ ਪਹੁੰਚੇ ਗੁਰਦੁਆਰਾ ਸਾਹਿਬ, ਤਸਵੀਰਾਂ ਕੀਤੀਆਂ ਸਾਂਝੀਆਂ

ਗਾਇਕ ਸਤਵਿੰਦਰ ਬੁੱਗਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਸ੍ਰੀ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ‘ਚ ਆਪਣੇ ਪਿਤਾ ਜੀ ਦੇ ਨਾਲ ਮੱਥਾ ਟੇਕਣ ਪਹੁੰਚੇ ਹਨ ।

satwinder bugga Image From Satwinder Bugga’s Instagram

ਹੋਰ ਪੜ੍ਹੋ : ਭਾਈ ਬਲਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ ‘ਰੇ ਮਨੁ ਓਟ ਲੇਹੁ ਹਰਿ ਨਾਮਾ’

Satwinder bugga Image From Satwinder Bugga’s Instagram

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਬਾਪੂ ਜੀ ਦੇ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਜੀ ਦੇ ਦਰਸ਼ਨ, ਧਨ ਧਨ ਬਾਬਾ ਜ਼ੋਰਾਵਰ ਸਿੰਘ ਜੀ, ਧਨ ਧਨ ਬਾਬਾ ਫਤਿਹ ਸਿੰਘ ਜੀ, ਧਨ ਧਨ ਬਾਬਾ ਗੁਜਰ ਕੌਰ ਜੀ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਜੀ’।

satwinder bugga father Image From Satwinder Bugga’s Instagram

ਉਨ੍ਹਾਂ ਦੀ ਇਸ ਤਸਵੀਰ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਸਤਵਿੰਦਰ ਬੁੱਗਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦਾ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਬਹੁਤ ਲਗਾਅ ਹੈ ।ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network