ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ‘ਤੇ ਗਾਇਕ ਸਤਵਿੰਦਰ ਬੁੱਗਾ ਨੇ ਦਿੱਤੀ ਸੰਗਤਾਂ ਨੂੰ ਵਧਾਈ

Written by  Shaminder   |  October 23rd 2020 12:56 PM  |  Updated: October 23rd 2020 12:56 PM

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ‘ਤੇ ਗਾਇਕ ਸਤਵਿੰਦਰ ਬੁੱਗਾ ਨੇ ਦਿੱਤੀ ਸੰਗਤਾਂ ਨੂੰ ਵਧਾਈ

ਬਾਬਾ ਬੁੱਢਾ ਜੀ ਜਿਨ੍ਹਾਂ ਨੇ ਗੁਰੂ ਘਰ ਦੀ ਲੰਮਾ ਸਮਾਂ ਸੇਵਾ ਕੀਤੀ ਹੈ ।ਅੱਜ ਉਨ੍ਹਾਂ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਗਾਇਕ ਸਤਵਿੰਦਰ ਬੁੱਗਾ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਦੇਸ਼ ਭਰ ‘ਚ ਸਿੱਖ ਸੰਗਤਾਂ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਯਾਦ ਕਰਦੇ ਹੋਏ ਇਸ ਦਿਹਾੜੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ ।

satwinder-bugga satwinder-bugga

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਸਿੱਖ ਗੁਰੂਆਂ ਦੇ ਮਹਾਨ ਸੇਵਕ ਧਨ ਧਨ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਜੀ’

ਹੋਰ ਪੜ੍ਹੋ : ਗਾਇਕ ਪ੍ਰਭ ਗਿੱਲ ‘ਗੁਰਦੁਆਰਾ ਬੀੜ ਬਾਬਾ ਬੁੱਢਾ ਜੀ,ਠੱਠਾ’ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

satwinder bugga satwinder bugga

ਪੂਰਨ ਗੁਰਸਿੱਖ ਬਾਬਾ ਬੁੱਢਾ ਜੀ'  ਦਾ ਜਨਮ  ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ।

satwinder bugga satwinder bugga

ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network