ਦਿੱਲੀ ‘ਚ ਧਰਨੇ ਪ੍ਰਦਰਸ਼ਨ ਦੌਰਾਨ ਦੋ ਹੋਰ ਕਿਸਾਨਾਂ ਦਾ ਦਿਹਾਂਤ, ਗਾਇਕ ਸਤਵਿੰਦਰ ਬੁੱਗਾ ਨੇ ਜਤਾਇਆ ਦੁੱਖ

Written by  Shaminder   |  January 05th 2021 05:44 PM  |  Updated: January 05th 2021 05:44 PM

ਦਿੱਲੀ ‘ਚ ਧਰਨੇ ਪ੍ਰਦਰਸ਼ਨ ਦੌਰਾਨ ਦੋ ਹੋਰ ਕਿਸਾਨਾਂ ਦਾ ਦਿਹਾਂਤ, ਗਾਇਕ ਸਤਵਿੰਦਰ ਬੁੱਗਾ ਨੇ ਜਤਾਇਆ ਦੁੱਖ

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ।ਇਸ ਧਰਨੇ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ । ਗਾਇਕ ਸਤਵਿੰਦਰ ਬੁੱਗਾ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ‘ਚ ਉਨ੍ਹਾਂ ਨੇ ਦਿੱਲੀ ‘ਚ ਪ੍ਰਦਰਸ਼ਨ ਦੌਰਾਨ ਦੋ ਕਿਸਾਨਾਂ ਦੀ ਮੌਤ ‘ਤੇ ਦੁੱਖ ਜਤਾਇਆ ਹੈ । ਇਨ੍ਹਾਂ ਵਿੱਚੋਂ ਇੱਕ ਕਿਸਾਨ ਪਟਿਆਲਾ ਦਾ ਰਹਿਣ ਵਾਲਾ ਹੈ ਜਗੀਰ ਸਿੰਘ ਹੈ ।

farmers

ਜਦੋਂਕਿ ਦੂਜਾ ਸੰਗਰੂਰ ਦਾ ਰਹਿਣ ਵਾਲਾ ਹੈ । ਦੱਸ ਦਈਏ ਕਿ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੌਰਾਨ ਹੁਣ ਤੱਕ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ।ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਸੋਮਵਾਰ ਨੂੰ ਵਿਗਿਆਨ ਭਵਨ ਵਿਖੇ ਹੋਈ ਅੱਠਵੇਂ ਗੇੜ ਦੀ ਮੀਟਿੰਗ ਵਿੱਚ ਦੋ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਹੋਣੇ ਸੀ, ਪਰ ਇਹ ਵਿਚਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਤੱਕ ਸੀਮਤ ਰਹੇ।

ਹੋਰ ਪੜ੍ਹੋ : ਢਾਡੀ ਪ੍ਰਿਤਪਾਲ ਸਿੰਘ ਬੈਂਸ ਜੀ ਦਾ ਦਿਹਾਂਤ, ਗਾਇਕ ਸਤਵਿੰਦਰ ਬੁੱਗਾ ਨੇ ਜਤਾਇਆ ਦੁੱਖ

farmer

ਦੁਪਹਿਰ ਦੇ ਖਾਣੇ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸਾਨ ਆਗੂ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਰਹੇ। ਨਤੀਜੇ ਵਜੋਂ ਮੀਟਿੰਗ ਬੇਨਤੀਜਾ ਰਹੀ। ਦੋਵਾਂ ਧਿਰਾਂ ਦਰਮਿਆਨ ਤਿੰਨੋਂ ਕਾਨੂੰਨਾਂ ਦੇ ਮੁੱਦੇ ‘ਤੇ ਇੰਨੀ ਚਰਚਾ ਹੋਈ ਕਿ ਐਮਐਸਪੀ ਨੂੰ ਕਾਨੂੰਨੀ ਜਾਮਾ ਦੇਣ ਦੀ ਮੰਗ ‘ਤੇ ਬਹਿਸ ਨਹੀਂ ਹੋ ਸਕੀ।

farmer

ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦਾ ਵਿਰੋਧ 41ਵੇਂ ਦਿਨ ਵੀ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨ ਸੰਗਠਨਾਂ ਦੀ ਸਰਕਾਰ ਨਾਲ ਸੋਮਵਾਰ ਨੂੰ ਹੋਈ ਗੱਲਬਾਤ ਦਾ 7ਵਾਂ ਦੌਰ ਬੇਨਤੀਜਾ ਰਿਹਾ। ਕਿਸਾਨਾਂ ਅਤੇ ਸਰਕਾਰ ਦਰਮਿਆਨ ਅਗਲੀ ਬੈਠਕ ਹੁਣ 8 ਜਨਵਰੀ ਨੂੰ ਹੋਣੀ ਹੈ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network