ਗਾਇਕ ਸਤਵਿੰਦਰ ਬੁੱਗਾ ਨੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਪਾਈ ਭਾਵੁਕ ਪੋਸਟ

Written by  Shaminder   |  February 10th 2021 01:07 PM  |  Updated: February 10th 2021 01:07 PM

ਗਾਇਕ ਸਤਵਿੰਦਰ ਬੁੱਗਾ ਨੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਪਾਈ ਭਾਵੁਕ ਪੋਸਟ

ਗਾਇਕ ਸਤਵਿੰਦਰ ਬੁੱਗਾ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸਿੱਖ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਪਿੰਡ ਕੁੱਪ ਰੋਹੀੜਾ ‘ਚ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਹਨ ।

kup rohira

'ਵੱਡਾ ਘੱਲੂਘਾਰਾ' ਮਾਣਮੱਤੇ ਸਿੱਖ ਇਤਿਹਾਸ 'ਚ ਅੰਕਿਤ ਹੋਇਆ ਕਦੇ ਨਾ ਵਿਸਰਣ ਵਾਲਾ ਅਹਿਮ ਪੰਨਾ ਹੈ। ਜ਼ਿਲ੍ਹਾ ਸੰਗਰੂਰ ਦੇ ਮਲੇਰਕੋਟਲਾ ਨੇੜੇ ਪਿੰਡ ਕੁੱਪ-ਰੋਹੀੜਾ ਵਿਖੇ ਅਹਿਮਦ ਸ਼ਾਹ ਅਬਦਾਲੀ ਦੇ ਹਮਲੇ ਦਾ ਦ੍ਰਿੜਤਾ ਨਾਲ ਟਾਕਰਾ ਕਰਦੇ ਸ਼ਹੀਦ ਹੋਣ ਵਾਲੇ ਹਜ਼ਾਰਾਂ ਸਿੰਘ-ਸਿੰਘਣੀਆਂ ਦੀ ਸ਼ਹਾਦਤ ਨੂੰ ਪ੍ਰਣਾਮ।

ਹੋਰ ਪੜ੍ਹੋ : ਗਾਇਕਾ ਸੁਨੰਦਾ ਸ਼ਰਮਾ ਨੇ ਆਪਣੇ ਘਰ ਵਿੱਚ ਰਖਵਾਏ ਪਾਠ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

kup rohira

ਸਤਵਿੰਦਰ ਬੁੱਗਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।

kup

ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਸਮਰਥਨ ‘ਚ ਧਰਨੇ ‘ਚ ਜੁਟੇ ਹੋਏ ਹਨ । ਕਿਸਾਨਾਂ ਦੇ ਸਮਰਥਨ ‘ਚ ਉਹ ਅਕਸਰ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network