ਆਪਣੇ ਪਿਤਾ ਜੀ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਦੇ ਦਰਸ਼ਨ ਕਰਵਾਉਣ ਪਹੁੰਚੇ ਗਾਇਕ ਸਤਵਿੰਦਰ ਬੁੱਗਾ, ਵੀਡੀਓ ਵੇਖ ਪ੍ਰਸ਼ੰਸਕ ਕਰ ਰਹੇ ਗਾਇਕ ਦੇ ਸੇਵਾ ਭਾਵ ਦੀ ਤਾਰੀਫ

written by Shaminder | December 23, 2022 12:30pm

ਸਤਵਿੰਦਰ ਬੁੱਗਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ । ਉਨ੍ਹਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਆਪਣੇ ਪ੍ਰੋਫੈਸ਼ਨ ਦੇ ਨਾਲ ਨਾਲ ਉਹ ਆਪਣੇ ਪਰਿਵਾਰ ਨੂੰ ਵੀ ਪੂਰਾ ਸਮਾਂ ਦਿੰਦੇ ਹਨ ।ਉਹ ਅਕਸਰ ਆਪਣੇ ਬਜ਼ੁਰਗ ਪਿਤਾ ਨੂੰ ਗੁਰੂ ਧਾਮਾਂ ਦੇ ਦਰਸ਼ਨ ਕਰਵਾਉਂਦੇ ਹੋਏ ਨਜ਼ਰ ਆਉਂਦੇ ਹਨ ।

Satwinder bugga Image Source : Instagram

ਹੋਰ ਪੜ੍ਹੋ : ਹਰਭਜਨ ਮਾਨ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

ਇਨੀਂ ਦਿਨੀਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਚੱਲ ਰਹੇ ਹਨ । ਅਜਿਹੇ ‘ਚ ਗਾਇਕ ਆਪਣੇ ਬਜ਼ੁਰਗ ਪਿਤਾ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਦੇ ਦਰਸ਼ਨ ਕਰਵਾਉਣ ਦੇ ਲਈ ਪਹੁੰਚੇ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Satwinder bugga , Image Source : Instagram

ਹੋਰ ਪੜ੍ਹੋ : ਮਾਨਸਿਕ ਤੌਰ ‘ਤੇ ਬੀਮਾਰ ਚੱਲ ਰਹੇ ਹਨੀ ਸਿੰਘ ਨੇ ਆਪਣੀ ਸਿਹਤ ਨੂੰ ਲੈ ਕੇ ਦਿੱਤਾ ਅਪਡੇਟ, ਕਿਹਾ ਪਹਿਲਾਂ ਮੈਂ 200 ਮਿਲੀਗ੍ਰਾਮ ‘ਤੇ ਹੁਣ ਲੈ ਰਿਹਾ…..

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਬਜ਼ੁਰਗ ਪਿਤਾ ਨੂੰ ਹੱਥ ਨਾਲ ਫੜ ਕੇ ਲਿਜਾ ਰਿਹਾ ਹੈ ।ਇਸ ਵੀਡੀਓ ਨੂੰ ਵੇਖ ਕੇ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਪ੍ਰਸ਼ੰਸਕਾਂ ਦੇ ਵੱਲੋਂ ਸਤਵਿੰਦਰ ਬੁੱਗਾ ਦੇ ਸੇਵਾ ਭਾਵ ਦੀ ਤਾਰੀਫ ਕੀਤੀ ਜਾ ਰਹੀ ਹੈ ।

ਸਤਵਿੰਦਰ ਬੁੱਗਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

 

View this post on Instagram

 

A post shared by SATWINDER BUGGA (@satwinderbugga)

You may also like