ਗਾਇਕਾ ਸ਼ੈਰੀ ਦੀਪ ਦਾ ਨਵਾਂ ਗੀਤ ‘ਮਾਰੂ ਗੁੱਤ ਡੰਗ’ ਹੋਇਆ ਰਿਲੀਜ਼

written by Shaminder | January 06, 2021

ਗਾਇਕਾ ਸ਼ੈਰੀ ਦੀਪ ਦੀ ਆਵਾਜ਼ ‘ਚ ਨਵਾਂ ਗੀਤ ‘ਮਾਰੂ ਗੁੱਤ ਡੰਗ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਸੁਣ ਸਕਦੇ ਹੋ ।ਇਸ ਗੀਤ ਦੇ ਬੋਲ ਸ਼ੈਰੀ ਦੀਪ ਨੇ ਖੁਦ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਤੇਜਵੰਤ ਕਿੱਟੂ ਨੇ । ਇਸ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । sharry deep ਪੀਟੀਸੀ ਰਿਕਾਰਡਜ਼ ਵੱਲੋਂ ਆਏ ਦਿਨ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਨਵੇਂ ਗਾਇਕਾਂ ਨੂੰ ਗਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ । ਹੋਰ ਪੜ੍ਹੋ : ਸ਼ੈਰੀ ਮਾਨ ਦਾ ਇਹ ਦੇਸੀ ਅੰਦਾਜ਼ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਫੋਟੋ ‘ਤੇ ਆਏ ਲੱਖਾਂ ਦੀ ਗਿਣਤੀ ‘ਚ ਲਾਈਕਸ
sharry deep ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਸਰੋਤਿਆਂ ਲਈ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । sharry deep ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਤੁਸੀਂ ਵੀ ਦੇਸ਼ ਅਤੇ ਦੁਨੀਆ ਦੇ ਕੋਨੇ ਕੋਨੇ ਤੱਕ ਆਪਣਾ ਟੈਲੇਂਟ ਪਹੁੰਚਾਉਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ‘ਤੇ ਆਪਣੇ ਗੀਤ ਰਿਕਾਰਡ ਕਰਵਾ ਸਕਦੇ ਹੋ ।    

0 Comments
0

You may also like