ਗਾਇਕਾ ਸ਼੍ਰੇਆ ਘੋਸ਼ਾਲ ਨੇ ਆਪਣੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਦਰਸ਼ਕ ਦੇ ਰਹੇ ਨੇ ਵਧਾਈਆਂ

written by Lajwinder kaur | April 12, 2021

ਮਾਂ ਬਣਨ ਦਾ ਅਹਿਸਾਸ ਹਰ ਔਰਤ ਦੇ ਲਈ ਬਹੁਤ ਖ਼ਾਸ ਹੁੰਦਾ ਹੈ। ਏਨੀਂ ਦਿਨੀਂ ਇਸ ਅਹਿਸਾਸ ਦਾ ਅਨੰਦ ਲੈ ਰਹੀ ਹੈ ਹਿੰਦੀ ਫ਼ਿਲਮੀ ਜਗਤ ਦੀ ਮਸ਼ਹੂਰ ਗਾਇਕਾ ਸ਼੍ਰੇਆ ਘੋਸ਼ਾਲ । ਜੀ ਹਾਂ ਉਹ ਛੇ ਸਾਲ ਦੇ ਲੰਮੇ ਸਮੇਂ ਤੋਂ ਬਾਅਦ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ । ਇਹ ਖੁਸ਼ਖਬਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਸੀ। ਸ਼੍ਰੇਆ ਘੋਸ਼ਾਲ ਨੇ ਆਪਣੇ ਫੇਸੁਬੱਕ ਪੇਜ਼ ਉੱਤੇ ਆਪਣੇ ਬੇਬੀ ਸ਼ਾਵਰ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ।

inside image of shreya ghoshal Image Source: facebook
ਹੋਰ ਪੜ੍ਹੋ : ਜੈਜ਼ੀ ਬੀ ਨੇ ਆਪਣੀ ਭੈਣ ਦੀ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਜਨਮਦਿਨ ਦੀ ਵਧਾਈ, ਪਰਮਾਤਮਾ ਅੱਗੇ ਚੜ੍ਹਦੀ ਕਲਾ ‘ਚ ਰੱਖਣ ਲਈ ਕੀਤੀ ਅਰਦਾਸ
inside image of baby shawer of shreya ghoshal Image Source: facebook
ਕੋਵਿਡ -19 ਦੇ ਕਰਕੇ ਇਹ ਬੇਬੀ ਸ਼ਾਵਰ ਵਰਚੂਅਲ ਢੰਗ ਦੇ ਨਾਲ ਸੈਲੀਬ੍ਰੇਟ ਕੀਤਾ ਗਿਆ। ਆਪਣੇ ਸਹੇਲੀਆਂ ਵੱਲੋਂ ਦਿੱਤੇ ਇਸ ਸਰਪ੍ਰਾਈਜ਼ ਲਈ ਉਨ੍ਹਾਂ ਨੇ ਧੰਨਵਾਦ ਕਰਦੇ ਹੋਏ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਮੁਬਾਰਕਾਂ ਦੇ ਰਹੇ ਨੇ।
zoom baby shower of shreya ghoshal Image Source: facebook
ਦੱਸ ਦਈਏ ਕਿ ਸ਼੍ਰੇਆ ਘੋਸ਼ਾਲ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ‘ਯੇ ਇਸ਼ਕ ਹੈ’, ‘ਪਲ’, ‘ਤੁਝ ਮੇਂ ਰੱਬ ਦਿਖਤਾ ਹੈ’, ‘ਸੁਣ ਰਹਾ ਹੈ ਨਾ ਤੂੰ’, ‘ਤੇਰੇ ਬਿਨਾਂ’ ਵਰਗੇ ਕਈ ਸੁਪਰ ਹਿੱਟ ਗੀਤ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।
shreya ghushal Image Source: instagram
 

0 Comments
0

You may also like