ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਪਿਤਾ ਨੂੰ ਕੁਝ ਇਸ ਤਰ੍ਹਾਂ ਦਿੱਤੀ ਜਨਮ ਦਿਨ ਦੀ ਵਧਾਈ

written by Rupinder Kaler | January 05, 2021

ਗਾਇਕ ਸਿੱਧੂ ਮੂਸੇਵਾਲਾ ਆਪਣੇ ਪਿਤਾ ਦੇ ਕਾਫੀ ਕਰੀਬ ਹੈ । ਉਹ ਅਕਸਰ ਆਪਣੇ ਗੀਤਾਂ ਵਿੱਚ ਪਿਤਾ ਦੀ ਗੱਲ ਕਰਦਾ ਦਿਖਾਈ ਦਿੰਦਾ ਹੈ । ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਨਮ ਦਿਨ ਹੈ । ਇਸ ਖ਼ਾਸ ਮੌਕੇ ਤੇ ਸਿੱਧੂ ਮੂਸੇਵਾਲਾ ਨੇ ਬਹੁਤ ਹੀ ਖ਼ਾਸ ਤਸਵੀਰ ਆਪਣੇ ਇੰਸਟਾਗ੍ਰਾਮ ਤੇ ਸਾਂਝੀ ਕੀਤੀ ਹੈ । ਹੋਰ ਪੜ੍ਹੋ :

ਇਸ ਤਸਵੀਰ ਵਿੱਚ ਸਿੱਧੂ ਮੂਸੇਵਾਲਾ ਤੇ ਉਸ ਦੇ ਪਿਤਾ ਦਿਖਾਈ ਦੇ ਰਹੇ ਹਨ । ਸਿੱਧੂ ਵੱਲੋਂ ਸ਼ੇਅਰ ਕੀਤੀ ਇਸ ਤਸਵੀਰ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਤਸਵੀਰ ਤੇ ਲੋਕ ਲਗਾਤਾਰ ਕਮੈਂਟ ਕਰਕੇ ਦੋਹਾਂ ਸਿੱਧੂਆਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸਿੱਧੂ ਮੂਸੇ ਵਾਲਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦਾ ਹੈ । ਉਹ ਅਕਸਰ ਆਪਣੀਆਂ ਛੋਟੀਆਂ ਛੋਟੀਆਂ ਖੁਸ਼ੀਆਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦਾ ਹੈ । ਸਿੱਧੂ ਦੇ ਪ੍ਰਸ਼ੰਸਕਾਂ ਵੀ ਉਹਨਾਂ ਦੀਆਂ ਪੋਸਟਾਂ ਨੂੰ ਕਾਫੀ ਪਸੰਦ ਵੀ ਕਰਦੇ ਹਨ ।

0 Comments
0

You may also like