ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਐਫਬੀਆਈ ਦੇ ਰਾਡਾਰ 'ਤੇ

written by Shaminder | December 02, 2022 11:18am

ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਮਾਮਲੇ ‘ਚ ਵੱਡੀ ਕਾਮਯਾਬੀ ਮਿਲੀ ਹੈ । ਇਸ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ (Goldy Brar)  ਨੂੰ ਕੈਲੀਫੋਰਨੀਆ ‘ਚ ਟ੍ਰੈਕ ਕੀਤਾ ਗਿਆ ਹੈ ।ਹਾਲਾਂਕਿ ਇਸ ਮਾਮਲੇ ‘ਚ ਕੈਲਫੋਰਨੀਆ ਸਰਕਾਰ ਵੱਲੋਂ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ ।

Sidhu Moose Wala's father Balkaur Singh admitted to PGI Chandigarh Image Source : Instagram

ਹੋਰ ਪੜ੍ਹੋ : ਮਨਿੰਦਰ ਬੁੱਟਰ ਦੀ ਮਾਂ ਦੇ ਨਾਲ ਪਿਆਰੀ ਜਿਹੀ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਮਾਂ ਪੁੱਤ ਦਾ ਅੰਦਾਜ਼

ਦੱਸ ਦਈਏ ਕਿ ਇਸ ਮਾਮਲੇ ‘ਚ ਸਿੱਧੂ ਮੂਸੇਵਾਲਾ ਦੇ ਮਾਪੇ ਲਗਾਤਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਕਰੜੀ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ । ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਪੁਲਿਸ ਇਸ ਮਾਮਲੇ ‘ਚ ਮੁਲਜ਼ਮਾਂ ‘ਤੇ ਇਨਾਮ ਰੱਖੇ ਅਤੇ ਇਨਾਮ ਦੀ ਰਾਸ਼ੀ ਉਹ ਖੁਦ ਦੇਣਗੇ ।

Sidhu-Moosewala-1 Image Source: Instagram

ਹੋਰ ਪੜ੍ਹੋ : ਬਾਈ ਅਮਰਜੀਤ ਦੇ ਨਾਲ ਡਾਂਸ ਸਟੈਪਸ ਕਰਦੇ ਨਜ਼ਰ ਆਏ ਅਦਾਕਾਰ ਜਗਜੀਤ ਸੰਧੂ, ਵੇਖੋ ਵੀਡੀਓ

ਦੱਸ ਦਈਏ ਕਿ ਗਾਇਕ ਦਾ ਕਤਲ ਇਸੇ ਸਾਲ 29 ਮਈ ਨੂੰ ਕੁਝ ਹਥਿਆਰਬੰਦਰ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ ।ਉਸ ਵੇਲੇ ਗਾਇਕ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਿਹਾ ਸੀ, ਪਰ ਰਸਤੇ ‘ਚ ਹੀ ਪਿੰਡ ਜਵਾਹਰਕੇ ਦੇ ਨਜ਼ਦੀਕ ਉਸ ਦਾ ਕੁਝ ਹਥਿਆਰਬੰਦ ਲੋਕਾਂ ਨੇ ਘੇਰਾ ਪਾ ਕੇ ਕਤਲ ਕਰ ਦਿੱਤਾ ਸੀ ।

sidhu Moose wala and goldy brar-

ਜਿਸ ਤੋਂ ਬਾਅਦ ਪੂਰੀ ਦੁਨੀਆ ‘ਚ ਸਿੱਧੂ ਦੇ ਪ੍ਰਸ਼ੰਸਕਾਂ ਨੇ ਇਸ ‘ਤੇ ਦੁੱਖ ਜਤਾਇਆ ਸੀ ।ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੋਇਆ ਹੈ ਤੇ ਬੀਤੇ ਵੀਰਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਇਹ ਬਿਆਨ ਜਾਰੀ ਕੀਤਾ ਗਿਆ ਸੀ ਕਿ ਸਰਕਾਰ ਗੋਲਡੀ ਬਰਾੜ 'ਤੇ ੨ ਕਰੋੜ ਦੇ ਇਨਾਮ ਦਾ ਐਲਾਨ ਕਰੇ।

You may also like