ਗਾਇਕ ਸਿੱਪੀ ਗਿੱਲ ਨੇ ਲਈ ਨਵੀਂ ਕਾਰ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

Written by  Shaminder   |  March 25th 2022 05:16 PM  |  Updated: March 25th 2022 05:16 PM

ਗਾਇਕ ਸਿੱਪੀ ਗਿੱਲ ਨੇ ਲਈ ਨਵੀਂ ਕਾਰ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਗਾਇਕ ਅਤੇ ਅਦਾਕਾਰ ਸਿੱਪੀ ਗਿੱਲ (Sippy Gill) ਨੇ ਨਵੀਂ ਕਾਰ (New Car) ਲਈ ਹੈ । ਜਿਸ ਦਾ ਇੱਕ ਵੀਡੀਓ ਵੀ ਗਾਇਕ ਨੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਪੀ ਗਿੱਲ ਕਾਰ ਦੇ ਸ਼ੋਅ ਰੂਮ ‘ਚ ਕਾਰ ਵੇਖ ਰਹੇ ਹਨ ਅਤੇ ਇਸ ਕਾਰ ਦੇ ਮਾਡਲ ਵੀ ਵਿਖਾਇਆ ਹੈ ਜੋ ਕਿ ਉਨ੍ਹਾਂ ਦੇ ਵੱਲੋਂ ਖਰੀਦਿਆ ਗਿਆ ਹੈ । ਜਿਉਂ ਹੀ ਗਾਇਕ ਵੱਲੋਂ ਇਸ ਵੀਡੀਓ ਨੂੰ ਸ਼ੇਅਰ ਕੀਤਾ ਗਿਆ ਤਾਂ ਉਸ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ । ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

Sippy Gill, image From instagram

ਹੋਰ ਪੜ੍ਹੋ : ਸਿੱਪੀ ਗਿੱਲ ਨੇ ਆਪਣੇ ਬੇਟੇ ਦੇ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਇਸ ਦੇ ਨਾਲ ਹੀ ਕਈ ਪੰਜਾਬੀ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ । ਆਖਰੀ ਵਾਰ ਉਨ੍ਹਾਂ ਨੂੰ ਜੱਦੀ ਸਰਦਾਰ ਫ਼ਿਲਮ ‘ਚ ਵੇਖਿਆ ਗਿਆ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰ ਗੁੱਗੂ ਗਿੱਲ ਅਤੇ ਗਾਇਕ ਦਿਲਪ੍ਰੀਤ ਢਿੱਲੋਂ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਉਸ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ ।

Sippy Gill

ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣਗੇ । ਸਿੱਪੀ ਗਿੱਲ ਇੱਕ ਬੇਟੇ ਦੇ ਪਿਤਾ ਹਨ । ਜਿਸ ਦੀਆਂ ਤਸਵੀਰਾਂ ਵੀ ਉਹ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ । ਸਿੱਪੀ ਗਿੱਲ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਸੀ ਅ। ਹਾਲ ਹੀ ‘ਚ ਸਿੱਪੀ ਗਿੱਲ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network