ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਗੀਤ 'The World Is Watching' ਹੋਇਆ ਰਿਲੀਜ਼

written by Shaminder | February 22, 2021

ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਗੀਤ 'The World Is Watching'  ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਰੋਮੀ ਬੈਂਸ ਨੇ ਲਿਖੇ ਨੇ,ਜਦੋਂਕਿ ਮਿਊਜ਼ਿਕ ਦਿੱਤਾ ਹੈ ਖੁਦ ਸੁਖਸ਼ਿੰਦਰ ਸ਼ਿੰਦਾ ਨੇ । ਇਸ ਗੀਤ ‘ਚ ਕਿਸਾਨਾਂ ਦੇ ਹੱਕ ‘ਚ ਬੋਲਣ ਵਾਲੀਆਂ ਵਿਸ਼ਵ ਦੀਆਂ ਨਾਮੀ ਹਸਤੀਆਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । the world is watching ਹੋਰ ਪੜ੍ਹੋ : ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਤੋਂ ਹਰਫ ਚੀਮਾ ਨੇ ਸਾਂਝਾ ਕੀਤਾ ਵੀਡੀਓ
farmer ਦੱਸ ਦਈਏ ਕਿ ਕਿਸਾਨਾਂ ਦੇ ਹੱਕ ‘ਚ ਸੁਖਸ਼ਿੰਦਰ ਸ਼ਿੰਦਾ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਕਿਸਾਨਾਂ ਦੇ ਹੱਕ ‘ਚ ਲਗਾਤਾਰ ਕਈ ਗੀਤ ਵੀ ਰਿਲੀਜ਼ ਕਰ ਚੁੱਕੇ ਹਨ ।ਉਹ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੀ ਸਪੋਰਟ ਕਰਦੇ ਆ ਰਹੇ ਹਨ । ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਜਾਰੀ ਹੈ । ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ । farmer ਪਰ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਸੁਣਵਾਈ ਹਾਲੇ ਤੱਕ ਨਹੀਂ ਕੀਤੀ ਗਈ ਹੈ । ਜਿਸ ਕਾਰਨ ਕਿਸਾਨਾਂ ਅਤੇ ਸਰਕਾਰ ਵਿਚਾਲੇ ਤਣਾਅ ਵੱਧਦਾ ਜਾ ਰਿਹਾ ਹੈ । ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ, ਪਰ ਇਹ ਗੱਲਬਾਤ ਹਰ ਵਾਰ ਬੇਨਤੀਜਾ ਹੀ ਸਾਬਿਤ ਹੋਈ ਹੈ ।

0 Comments
0

You may also like