ਗਾਇਕ ਸੁਖਵਿੰਦਰ ਸੁੱਖੀ ਨੇ ਧੀ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

written by Shaminder | October 01, 2021

ਗਾਇਕ ਸੁਖਵਿੰਦਰ ਸੁੱਖੀ (Sukhwinder Sukhi)  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀ ਇੱਕ ਕੋਲਾਜ ਸਾਂਝਾ ਕੀਤਾ ਹੈ । ਇਸ ਤਸਵੀਰ ‘ਚ ਉਨ੍ਹਾਂ ਦੀ ਧੀ ਦੇ ਬਚਪਨ ਦੀ ਇੱਕ ਤਸਵੀਰ ਹੈ ਜਦੋਂ ਕਿ ਦੂਜੀ ਤਸਵੀਰ ਹੁਣ ਦੀ ਹੈ ।

Sukhwinder sukhi pp-min

ਹੋਰ ਪੜ੍ਹੋ : ਦ੍ਰਿਸ਼ਟੀ ਗਰੇਵਾਲ ਆਪਣੇ ਮਾਪਿਆਂ ਦੇ ਘਰ ਪਹੁੰਚੀ, ਦੱਸੀ ਮਾਪਿਆਂ ਦੀ ਅਹਿਮੀਅਤ

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਧੀਆਂ ਵਾਲੇ ਘਰਾਂ ‘ਚ ਹਮੇਸ਼ਾ ਬਰਕਤ ਰਹਿੰਦੀ ਹੈ । ਖੁਸ਼ੀਆਂ ਖੇਡਦੀਆਂ ਦੀ ਵਿਹੜੇ ਵਿੱਚ ਸ਼ਿਰਕਤ ਰਹਿੰਦੀ ਹੈ। ਧੀਆਂ ਦਾ ਸਤਿਕਾਰ ਕਰੋ, ਪੁੱਤਰਾਂ ਵਾਂਗੂੰ ਪਿਆਰ ਕਰੋ’ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।


.ਦੱਸ ਦਈਏ ਕਿ ਸੁਖਵਿੰਦਰ ਸੁੱਖੀ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਸਾਂਝਾ ਕਰਦੇ ਰਹਿੰਦੇ ਹਨ । ਬੀਤੇ ਦਿਨ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਦਰਅਸਲ ਉਨ੍ਹਾਂ ਦੀ ਪਤਨੀ ਦਾ ਬੀਤੇ ਦਿਨ ਜਨਮ ਦਿਨ ਸੀ ।

0 Comments
0

You may also like