ਗਾਇਕ ਸੁਖਵਿੰਦਰ ਸੁੱਖੀ ਦੀ ਪੁੱਤਰ ਏਕਮ ਗਰੇਵਾਲ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਪਿਉ ਪੁੱਤਰ ਦੀ ਜੋੜੀ ਆ ਰਹੀ ਪਸੰਦ

Written by  Shaminder   |  September 09th 2022 01:31 PM  |  Updated: September 09th 2022 01:31 PM

ਗਾਇਕ ਸੁਖਵਿੰਦਰ ਸੁੱਖੀ ਦੀ ਪੁੱਤਰ ਏਕਮ ਗਰੇਵਾਲ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਪਿਉ ਪੁੱਤਰ ਦੀ ਜੋੜੀ ਆ ਰਹੀ ਪਸੰਦ

ਸੁਖਵਿੰਦਰ ਸੁੱਖੀ (Sukhwinder Sukhi) ਅਜਿਹੇ ਗਾਇਕ ਹਨ, ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਵੱਖਰੀ ਪਛਾਣ ਬਣਾਈ। ਉਹ ਪੜ੍ਹਾਈ ‘ਚ ਬਹੁਤ ਵਧੀਆ ਸਨ । ਇਸ ਦੇ ਬਾਵਜੂਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ ਅਤੇ ਹੁਣ ਉਹ ਇੱਕ ਵੈੱਬ ਸੀਰੀਜ਼ ‘ਚ ਨਜ਼ਰ ਆਉਣ ਵਾਲੇ ਹਨ । ਜਿਸ ਨੂੰ ਲੈ ਕੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਸੀ ।

sukhwinder sukhi with jasbir jassi image from instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ‘ਕੈਰੀ ਆਨ ਜੱਟਾ 3’ ਦੀ ਸਟਾਰ ਕਾਸਟ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਸੋਨਮ ਬਾਜਵਾ ਵੀ ਆਈ ਨਜ਼ਰ

ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਵੱਡਾ ਨਾਮ ਬਣਾਇਆ ਹੈ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਪੜ੍ਹਾਈ ‘ਚ ਗੋਲਡ ਮੈਡਲਿਸਟ ਸੁਖਵਿੰਦਰ ਸੁੱਖੀ ਦਾ ਪੁੱਤਰ ਵਿਦੇਸ਼ ‘ਚ ਰਹਿੰਦਾ ਹੈ । ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਕੁਝ ਸਮਾਂ ਪਹਿਲਾਂ ਇੱਕ ਤਸਵੀਰ ਵੀ ਸਾਂਝੀ ਕੀਤੀ ਸੀ ।

Sukhwinder-sukhi-with wife image from instagram

ਹੋਰ ਪੜ੍ਹੋ :  ਰੈਪਰ ਹਨੀ ਸਿੰਘ ਦਾ ਪਤਨੀ ਨਾਲ ਹੋਇਆ ਤਲਾਕ, ਜਾਣੋ ਹਰਜਾਨੇ ਦੇ ਤੌਰ ‘ਤੇ ਪਤਨੀ ਨੂੰ ਦਿੱਤੇ ਕਿੰਨੇ ਕਰੋੜ

ਉਨ੍ਹਾਂ ਦਾ ਪੁੱਤਰ ਵਿਦੇਸ਼ ‘ਚ ਪੜ੍ਹਾਈ ਕਰਦਾ ਹੈ ਅਤੇ ਆਪਣੇ ਪਿਤਾ ਦਾ ਨਾਮ ਰੌਸ਼ਨ ਕਰ ਰਿਹਾ ਹੈ । ਗਾਇਕੀ ਦੇ ਖੇਤਰ ‘ਚ ਜਸਵਿੰਦਰ ਭੱਲਾ ਉਨ੍ਹਾਂ ਨੂੰ ਲੈ ਕੇ ਆਏ ਸਨ । ਜਸਵਿੰਦਰ ਭੱਲਾ ਦੇ ਨਾਲ ਸੁਖਵਿੰਦਰ ਸੁੱਖੀ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

sukhwinder sukhi ,,,, image from instagram

ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।ਜਿਸ ‘ਚ ਉਹ ਆਪਣੇ ਆਉਣ ਵਾਲੇ ਪ੍ਰੋਜੈਕਟਸ ਬਾਰੇ ਜਾਣਕਾਰੀ ਦਿੰਦੇ ਹਨ,ਪਰ ਅਜਿਹੇ ਬਹੁਤ ਹੀ ਘੱਟ ਮੌਕੇ ਹੁੰਦੇ ਹਨ। ਜਦੋਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕੁਝ ਸ਼ੇਅਰ ਕਰਦੇ ਹੋਣ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network