ਗਾਇਕ ਸੁਮਿਤ ਭੱਲਾ ਨੇ ਆਪਣੇ ਗੀਤ ਰਾਹੀਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

written by Lajwinder kaur | July 21, 2022

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਜੋ ਕਿ ਭਾਵੇਂ ਇਸ ਸੰਸਾਰ ਤੋਂ ਰੁਖਸਤ ਹੋ ਗਏ ਨੇ। ਪਰ ਸਿੱਧੂ ਮੂਸੇਵਾਲਾ ਨੂੰ ਪ੍ਰਸ਼ੰਸਕ ਤੇ ਕਲਾਕਾਰ ਦਿਲੋਂ ਯਾਦ ਕਰ ਰਹੇ ਹਨ। ਪ੍ਰਸ਼ੰਸਕ ਅਤੇ ਕਲਾਕਾਰ ਆਪਣੇ ਅੰਦਾਜ਼ ਦੇ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਹੇ ਹਨ। ਇੱਕ ਹੋਰ ਕਲਾਕਾਰ ਨੇ ਆਪਣੀ ਆਵਾਜ਼ ਦੇ ਨਾਲ ਗਾਇਕ ਨੂੰ ਸ਼ਰਧਾਂਜਲੀ ਦਿੱਤੀ ਹੈ।

ਹੋਰ ਪੜ੍ਹੋ : ਭੰਗੜੇ ਦੇ ਇਸ ਗਰੁੱਪ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ‘LEVELS’ ਗੀਤ ‘ਤੇ ਪਾਇਆ ਸ਼ਾਨਦਾਰ ਭੰਗੜਾ, ਹਰ ਕੋਈ ਕਰ ਰਿਹਾ ਹੈ ਤਾਰੀਫ਼

sidhu moose wala pays tribute

ਗਾਇਕ ਸੁਮਿਤ ਭੱਲਾ ਨੇ ਆਪਣੇ ਗੀਤ ‘A Tribute To Sidhu Moosewala’ ਨਾਲ ਸ਼ਰਧਾਂਜਲੀ ਦਿੱਤੀ ਹੈ। ਇਸ ਗੀਤ ‘ਚ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਮੁੜ ਤੋਂ ਆਉਣ ਲਈ ਗੁਹਾਰ ਲਗਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਗੀਤ ਸਿੱਧੂ ਦੇ ਮਾਪਿਆਂ ਅਤੇ ਪ੍ਰਸ਼ੰਸਕਾਂ ਦੀ ਵੀ ਗੱਲ ਕੀਤੀ ਹੈ।

sumit bhalla

ਭਾਨੂ ਪੰਡਿਤ ਵੱਲੋਂ ਇਸ ਗੀਤ ਦੇ ਬੋਲ ਲਿਖੇ ਗਏ ਨੇ ਤੇ ਮਿਊਜ਼ਿਕ ਡੈਨੀਅਲ ਇੰਦੂਰਕਰ ਨੇ ਦਿੱਤਾ ਹੈ। ਵਿਕਾਸ ਬਾਲੀ ਵੱਲੋਂ ਵੀਡੀਓ ਨੂੰ ਡਾਇਰੈਕਟ ਕੀਤਾ ਗਿਆ ਹੈ। ਆਤਮਾ ਮਿਊਜ਼ਿਕ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਮਿਊਜ਼ਿਕ ਵੀਡੀਓ ਉਸੇ ਥਾਂ 'ਤੇ ਸ਼ੂਟ ਕੀਤਾ ਗਿਆ ਹੈ ਜਿੱਥੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦਾ ਪਿੰਡ ਮੂਸਾ ਅਤੇ ਸਿੱਧੂ ਮੂਸੇਵਾਲਾ ਦੀ ਸਮਾਧ ਨੂੰ ਦਿਖਾਇਆ ਗਿਆ ਹੈ। ਦਰਸ਼ਕ ਇਸ ਗੀਤ ਨੂੰ ਸੁਣਕੇ ਭਾਵੁਕ ਹੋ ਰਹੇ ਹਨ।

singer sumit bhalla

ਮਰਹੂਮ ਪੰਜਾਬੀ ਰੌਕ ਸਟਾਰ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ। ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਦੇ ਕਲਾਕਾਰਾਂ ਦੀਆਂ ਅੱਖਾਂ ਨਮ ਹੋਈਆਂ ਸਨ। ਮਰਹੂਮ ਗਾਇਕ ਭਾਵੇਂ ਇਸ ਸੰਸਾਰ ਤੋਂ ਚੱਲਾ ਗਿਆ ਹੈ ਪਰ ਉਨ੍ਹਾਂ ਦੀ ਆਵਾਜ਼ ਰਹਿੰਦੀ ਦੁਨੀਆ ਤੱਕ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਜ਼ਿੰਦਾ ਰਹੇਗੀ।

You may also like