'ਬੁਲੇਟ ਤਾਂ ਰੱਖਿਆ ਪਟਾਕੇ ਪਾਉਣ ਨੂੰ'! ਸੜਕਾਂ ‘ਤੇ ਬੁਲੇਟ ਚਲਾਉਂਦੀ ਨਜ਼ਰ ਆਈ ਗਾਇਕਾ ਸੁਨੰਦਾ ਸ਼ਰਮਾ, ਵੇਖੋ ਵੀਡੀਓ

written by Shaminder | August 24, 2022

ਸੁਨੰਦਾ ਸ਼ਰਮਾ (Sunanda Sharma ) ਦਾ ਇੱਕ ਵੀਡੀਓ (Video) ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ‘ਚ ਗਾਇਕਾ ਬੁਲੇਟ ਮੋਟਰਸਾਈਕਲ ਦੀ ਸਵਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਇਸ ਵੀਡੀਓ ਨੂੰ 27  ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਪਸੰਦ ਕੀਤਾ ਹੈ ਅਤੇ ਵੱਡੀ ਗਿਣਤੀ ‘ਚ ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।

sunanda sharma,,, image From instagram

ਹੋਰ ਪੜ੍ਹੋ : ਸੁਨੰਦਾ ਸ਼ਰਮਾ ਦਾ ਨਵਾਂ ਗੀਤ ‘9-9 ਮਸ਼ੂਕਾਂ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਸੁਨੰਦਾ ਸ਼ਰਮਾ ਨੇ ਇਸ ਤੋਂ ਇਲਾਵਾ ਆਪਣੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਦੱਸ ਦਈਏ ਕਿ ਸੁਨੰਦਾ ਸ਼ਰਮਾ ਦਾ ਇੱਕ ਗੀਤ ਵੀ ਹੈ ‘ਬੁਲੇਟ ਤਾਂ ਰੱਖਿਆ ਪਟਾਕੇ ਪਾਉਣ ਨੂੰ’ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

Sunanda sharma,, image From instagram

ਹੋਰ ਪੜ੍ਹੋ : ਇੰਦਰਜੀਤ ਨਿੱਕੂ ਦਾ ਵੀਡੀਓ ਹੋ ਰਿਹਾ ਵਾਇਰਲ, ਇੱਕ ਬਾਬੇ ਦੇ ਦਰਬਾਰ ‘ਚ ਆਪਣੀਆਂ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਗਾਇਕ ਹੋਇਆ ਭਾਵੁਕ

ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੇ ਨਾਲ ਇੱਕ ਫ਼ਿਲਮ ‘ਚ ਅਦਾਕਾਰੀ ਵੀ ਕਰ ਚੁੱਕੀ ਹੈ । ਸੁਨੰਦਾ ਸ਼ਰਮਾ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੇ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਗਾਇਕਾ ਨੇ ਕੁਝ ਦਿਨ ਪਹਿਲਾਂ ਹੀ ਤੀਆਂ ਦਾ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ ।

Sunanda sharma image From instagram

ਜਿਸ ‘ਚ ਉਹ ਆਪਣੇ ਮੁਹੱਲੇ ਦੀਆਂ ਔਰਤਾਂ ਅਤੇ ਆਪਣੀਆਂ ਖ਼ਾਸ ਸਹੇਲੀਆਂ ਦੇ ਨਾਲ ਗਿੱਧਾ ਪਾਉਂਦੀ ਨਜ਼ਰ ਆਈ ਸੀ ।ਗਾਇਕਾ ਨੂੰ ਗਾਉਣ ਦਾ ਬਹੁਤ ਸ਼ੌਂਕ ਸੀ, ਇਹੀ ਸ਼ੌਂਕ ਉਸ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ । ਉਹ ਅਕਸਰ ਆਪਣੇ ਵੱਲੋਂ ਗਾਏ ਗਏ ਗੀਤਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਸੀ । ਇਨ੍ਹਾਂ ਵੀਡੀਓਜ਼ ‘ਚੋਂ ਹੀ ਇੱਕ ਵੀਡੀਓ ਵਾਇਰਲ ਹੋਇਆ ਸੀ । ਜਿਸ ਨੇ ਸੁਨੰਦਾ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ ਸੀ ।

You may also like