ਗਾਇਕਾ ਸੁਨੰਦਾ ਸ਼ਰਮਾ ਨੇ ਆਪਣੇ ਘਰ ਵਿੱਚ ਰਖਵਾਏ ਪਾਠ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

written by Rupinder Kaler | February 10, 2021

ਗਾਇਕਾ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ । ਜਿਸ ਵਿੱਚ ਉਹ ਸਰਬਤ ਦੇ ਭਲੇ ਦੀ ਅਰਦਾਸ ਕਰਦੀ ਨਜ਼ਰ ਆ ਰਹੀ ਹੈ । ਇਸ ਵੀਡੀਓ ਵਿੱਚ ਸੁਨੰਦਾ ਸ਼ਰਮਾ ਦੇ ਪਰਿਵਾਰ ਦੇ ਮੈਂਬਰ ਤੇ  ਕੁਝ ਔਰਤਾਂ ਪਾਠ ਕਰਦੀਆਂ ਦਿਖਾਈ ਦੇ ਰਹੀਆਂ ਹਨ । ਹੋਰ ਪੜ੍ਹੋ : ਰਾਜੀਵ ਕਪੂਰ ਦੇ ਅੰਤਿਮ ਸਸਕਾਰ ‘ਚ ਪਹੁੰਚੀਆਂ ਬਾਲੀਵੁੱਡ ਦੀਆਂ ਕਈ ਹਸਤੀਆਂ ਦੇਸ਼ ਲਈ ਕੁਰਬਾਨੀ ਦੇਣ ’ਚ ਸਭ ਤੋਂ ਮੂਹਰੇ ਹੁੰਦੇ ਹਨ ਪੰਜਾਬੀ, ਕਿਹਾ ਦਿਲਜੀਤ ਦੋਸਾਂਝ ਨੇ   ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸੁਨੰਦਾ ਸ਼ਰਮਾ ਨੇ ਲਿਖਿਆ ਹੈ ‘ਸਰਬੱਤ ? ਦੇ ਭਲੇ ?? ਲਈ ਆਉ ਆਪਾਂ ਸਾਰੇ ਜਣੇ ? ਹੀ ਕਰੀਏ ਅਰਦਾਸ ?? ਬਾਬਾ ਜੀ’ ਇਸ ਵੀਡੀਓ ਤੇ ਸੁਨੰਦਾ ਸ਼ਰਮਾ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਸੁਨੰਦਾ ਵਾਂਗ ਸਰਬਤ ਦੇ ਭਲੇ ਦੀ ਅਰਦਾਸ ਕਰ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸੁਨੰਦਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ । ਉਹਨਾਂ ਵੱਲੋਂ ਹਰ ਦਿਨ ਕੋਈ ਨਾਂ ਕੋਈ ਨਾ ਕੋਈ ਵੀਡੀਓ ਜਾਂ ਤਸਵੀਰ ਸ਼ੇਅਰ ਕੀਤੀ ਜਾਂਦੀ ਹੈ । ਉਹਨਾਂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ਵਿੱਚ ਉਹਨਾਂ ਦਾ ਨਵਾਂ ਗਾਣਾ ਰਿਲੀਜ਼ ਹੋਇਆ ਹੈ ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

0 Comments
0

You may also like