ਗਾਇਕ ਸੁਰਜੀਤ ਭੁੱਲਰ ਦੇ ਭਰਾ ਬਖਸ਼ੀਸ਼ ਸਿੰਘ ਦੀ ਹਾਦਸੇ 'ਚ ਮੌਤ

Written by  Rupinder Kaler   |  November 07th 2020 02:17 PM  |  Updated: November 07th 2020 02:17 PM

ਗਾਇਕ ਸੁਰਜੀਤ ਭੁੱਲਰ ਦੇ ਭਰਾ ਬਖਸ਼ੀਸ਼ ਸਿੰਘ ਦੀ ਹਾਦਸੇ 'ਚ ਮੌਤ

ਗਾਇਕ ਸੁਰਜੀਤ ਭੁੱਲਰ ਦੇ ਭਰਾ ਦੀ ਹਾਦਸੇ 'ਚ ਮੌਤ ਹੋ ਗਈ ਹੈ। ਮ੍ਰਿਤਕ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਤਾਇਨਾਤ ਸੀ । ਖ਼ਬਰਾਂ ਦੀ ਮੰਨੀਏ ਤਾਂ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਬਰੀਜਾ ਕਾਰ 'ਤੇ ਸਵਾਰ ਹੋ ਕੇ ਤਰਨਤਾਰਨ ਤੋਂ ਪਿੰਡ ਚੇਲਾ ਜਾ ਰਿਹਾ ਸੀ ਤਾਂ ਰਸਤੇ ਵਿੱਚ ਆ ਰਹੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ।

ਹੋਰ ਪੜ੍ਹੋ :

surjit

ਟੱਕਰ ਇੰਨੀ ਜ਼ਬਰਦਸਤ ਸੀ ਕਿ ਬਖਸ਼ੀਸ਼ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਭਿੱਖੀਵਿੰਡ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਦੇਰ ਸ਼ਾਮ ਉਸਦੀ ਮੌਤ ਹੋ ਗਈ।

Surjit-Bhullar

ਦੂਜੇ ਪਾਸੇ ਬਖਸ਼ੀਸ਼ ਸਿੰਘ ਦੇ ਦੇਹਾਂਤ 'ਤੇ ਇਲਾਕੇ ਦੀਆਂ ਸਮਾਜ ਸੇਵਾ, ਰਾਜਸੀ ਅਤੇ ਹੋਰ ਸ਼ਖਸੀਅਤਾਂ ਨੇ ਗਾਇਕ ਸੁਰਜੀਤ ਭੁੱਲਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਧਰ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network