ਗਾਇਕਾ ਤਨਿਸ਼ਕ ਕੌਰ ਨੇ ਆਪਣੀ ਮਾਂ ਦੇ ਨਾਲ ਗਾਇਆ ‘ਮਾਵਾਂ ਤੇ ਧੀਆਂ ਰਲ ਬੈਠੀਆਂ’ ਗੀਤ, ਹਰ ਇੱਕ ਨੂੰ ਕਰ ਰਿਹਾ ਹੈ ਭਾਵੁਕ, ਦੇਖੋ ਵੀਡੀਓ

written by Lajwinder kaur | June 29, 2021

ਪੰਜਾਬੀ ਗਾਇਕਾ ਤਨਿਸ਼ਕ ਕੌਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਕਰਕੇ ਉਹ ਆਪਣੀ ਗਾਇਕੀ ਵਾਲੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੁੰਦੀਆਂ ਰਹਿੰਦੀਆਂ ਨੇ। ਅਜਿਹੀ ਉਨ੍ਹਾਂ ਦੀ ਇੱਕ ਵੀਡੀਓ ਹਰ ਇੱਕ ਨੂੰ ਖੂਬ ਪਸੰਦ ਆ ਰਹੀ ਹੈ ।

punjabi singer tanishq kaur image source- instagram
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਨਵੀਂ ਮਿਊਜ਼ਿਕ ਐਲਬਮ ਦੀ ਫਰਸਟ ਲੁੱਕ ਕੀਤੀ ਸ਼ੇਅਰ,ਕਲਾਕਾਰ ਤੇ ਪ੍ਰਸ਼ੰਸਕ ਦੇ ਰਹੇ ਨੇ ਮੁਬਾਰਕਾਂ
: ਗੁਰਨਾਮ ਭੁੱਲਰ ਤੇ ਜੈਸਮੀਨ ਬਾਜਵਾ ਦਾ ਇਹ ਵੀਡੀਓ ਦੇਖਕੇ ਹਰ ਕੋਈ ਹੋਇਆ ਹੈਰਾਨ, ਲਾੜਾ-ਲਾੜੀ ਦੇ ਰੂਪ ‘ਚ ਆਏ ਨਜ਼ਰ, ਵੀਡੀਓ ਹੋਇਆ ਵਾਇਰਲ
tanishq with mother image source- instagram
ਇਸ ਵੀਡੀਓ ‘ਚ ਉਹ ਆਪਣੀ ਮਾਂ ਦੇ ਨਾਲ ਮਿਲਕੇ ‘ਮਾਵਾਂ ਤੇ ਧੀਆਂ ਰਲ ਬੈਠੀਆਂ ਨੀ ਮਾਏ’ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਇਹ ਵੀਡੀਓ ਕੁਝ ਮਹੀਨੇ ਪੁਰਾਣੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਸਪੈਸ਼ਲ ਮਦਰਸ ਡੇਅ ਮੌਕੇ ਉੱਤੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਸੀ। ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
singer tanishq kaur image image source- instagram
ਪੰਜਾਬੀ ਗਾਇਕਾ ਤਨਿਸ਼ਕ ਕੌਰ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ। ਉਹ ਕਈ ਸੁਪਰ ਹਿੱਟ ਗੀਤ ਆਕੜਾਂ, ਕਿਊਟਨੈੱਸ, ਮੋਤੀ ਪੁੰਨ, ਹਰ ਘਰ ਦੀ ਕਹਾਣੀ, ਦਿਲ, ਮੁਟਿਆਰ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ ।
 
View this post on Instagram
 

A post shared by Tanishq Kaur (@tanishqkaur_)

0 Comments
0

You may also like