ਖਾਲਸਾ ਏਡ ਦੇ ਨਾਲ ਮਿਲ ਕੇ ਗਾਇਕ ਤਰਸੇਮ ਜੱਸੜ ਤੇ ਰਣਜੀਤ ਬਾਵਾ ਨੇ ਕੀਤੀ ਲੰਗਰ ਦੀ ਸੇਵਾ

written by Shaminder | December 01, 2020

ਦਿੱਲੀ ਮਾਰਚ ‘ਚ ਕਿਸਾਨਾਂ ਨੂੰ ਸਮਰਥਨ ਦੇਣ ਲਈ ਕਈ ਪੰਜਾਬੀ ਕਲਾਕਾਰ ਵੀ ਪਹੁੰਚੇ ਹੋਏ ਹਨ । ਉਨ੍ਹਾਂ ਵਿੱਚੋਂ ਹੀ ਇੱਕ ਹਨ ਗਾਇਕ ਅਤੇ ਤਰਸੇਮ ਜੱਸੜ ਅਤੇ ਰਣਜੀਤ ਬਾਵਾ । ਜੋ ਇਸ ਪ੍ਰਦਰਸ਼ਨ ਦੇ ਦੌਰਾਨ ਕਿਸਾਨਾਂ ਦੇ ਮੋਢੇ ਦੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੇ ਹਨ । ranjit bawa ਉੱਥੇ ਹੀ ਦੋਹਾਂ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਏ ਹਨ । ਜਿਸ ‘ਚ ਇਹ ਦੋਵੇਂ ਗਾਇਕ ਕਿਸਾਨਾਂ ਦੀ ਸੇਵਾ ‘ਚ ਜੁਟੇ ਹੋਏ ਨਜ਼ਰ ਆਏ ਹਨ । ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਹੋਰ ਪੜ੍ਹੋ : ਦੇਖੋ ਵੀਡੀਓ : ਰਣਜੀਤ ਬਾਵਾ ਕਿਸੇ ‘ਦੋ ਨੈਣ’ ‘ਚ ਹੋਏ ਕੈਦ, ਦੱਸ ਰਹੇ ਨੇ ਦਿਲ ਦਾ ਹਾਲ
tarsem ਜਿਸ ‘ਚ ਉਹ ਚਾਹ ਪਾਣੀ ਵਰਤਾਉਣ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । Tarsem-Jassar ਦੱਸ ਦਈਏ ਕਿ ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ‘ਤੇ ਅੜੇ ਹੋਏ ਹਨ । ਖਾਲਸਾ ਏਡ ਦੇ ਵਲੰਟੀਅਰਾਂ ਦੇ ਨਾਲ ਰਲ ਕੇ ਇਨ੍ਹਾਂ ਦੋਨਾਂ ਗਾਇਕਾਂ ਨੇ ਸੰਗਤ ਦੀ ਸੇਵਾ ਕੀਤੀ ।

0 Comments
0

You may also like